ਗੁੰਮ ਹੋਏ ਬੱਚਿਆਂ ਦੀ ਆਰਜੀ ਸਾਂਭ-ਸੰਭਾਲ ਲਈ ਫਿੱਟ ਪਰਸਨ ਦੀ ਲੋੜ-ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ

24

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ

ਮਾਨਸਾ, 03 ਜਨਵਰੀ 2025 : Aj Di Awaaj
ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਮਾਨਸਾ ਵੱਲੋਂ ਜੁਵੇਨਾਈਲ ਜਸਟਿਸ ਐਕਟ ਤਹਿਤ ਬੁਢਲਾਡਾ, ਮਾਨਸਾ, ਭੀਖੀ, ਝੁਨੀਰ ਅਤੇ ਸਰਦੂਲਗੜ੍ਹ ਵਿਖੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਨੂੰ ਫਿੱਟ ਪਰਸਨ ਦੀ ਲੋੜ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨਤੀਸ਼ਾ ਅੱਤਰੀ ਨੇ ਦੱਸਿਆ ਕਿ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਨੂੰ ਕਈ ਵਾਰ ਗੁੰਮ ਹੋਏ ਬੱਚੇ ਮਿਲਦੇ ਹਨ, ਤਾਂ ਉਨ੍ਹਾਂ ਬੱਚਿਆਂ ਦੀ ਆਰਜੀ ਤੌਰ ’ਤੇ ਸਾਂਭ-ਸੰਭਾਲ ਕਰਨ ਲਈ ਫਿੱਟ ਪਰਸਨ ਦੀ ਜ਼ਰੂਰਤ ਹੈ।
ਉਨ੍ਹਾਂ ਦੱਸਿਆ ਕਿ ਫਿੱਟ ਪਰਸਨ ਪੜਿਆ-ਲਿਖਿਆ, ਸੂਝਵਾਨ ਅਤੇ ਤੰਦਰੁਸਤ ਹੋਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਹਰ ਬਲਾਕ ਵਿੱਚ 2 ਔਰਤਾਂ ਅਤੇ 2 ਪੁਰਸ਼ ਦੀ ਜ਼ਰੂਰਤ ਹੈ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਦੀ ਪਹਿਲੀ ਮੰਜ਼ਿਲ ’ਤੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਦੇ ਕਮਰਾ ਨੰਬਰ 27 ਅਤੇ 33 ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।