ਪੰਜਾਬ ਪੁਲਿਸ ‘ਚ ਫੇਰਬਦਲ, 5 DSP ਤਬਦੀਲ

42

ਪੰਜਾਬ 06 Sep 2025 AJ DI Awaaj

Punjab Desk : ਸਰਕਾਰ ਵੱਲੋਂ ਪੁਲਿਸ ਅਤੇ ਨਗਰ ਨਿਗਮਾਂ ਦੇ ਪ੍ਰਸ਼ਾਸਨ ਵਿੱਚ ਵੱਡੇ ਪੱਧਰ ‘ਤੇ ਤਬਾਦਲੇ ਕੀਤੇ ਗਏ ਹਨ। ਤਾਜ਼ਾ ਆਦੇਸ਼ਾਂ ਅਧੀਨ, ਪੰਜਾਬ ਪੁਲਿਸ ਦੇ 5 ਡੀਐਸਪੀ ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।

ਇਸ ਤੋਂ ਪਹਿਲਾਂ ਵੀ ਪੰਜਾਬ ਵਿੱਚ 18 ਅਧਿਕਾਰੀਆਂ ਦੇ ਤਬਾਦਲੇ ਹੋਏ ਸਨ। ਇਹ ਤਬਾਦਲੇ ਸਥਾਨਕ ਸਰਕਾਰ ਵਿਭਾਗ ਵੱਲੋਂ ਕੀਤੇ ਗਏ ਹਨ, ਜਿੱਥੇ ਨਗਰ ਨਿਗਮਾਂ ਵਿਚ ਕੰਮ ਕਰ ਰਹੇ ਅਧਿਕਾਰੀਆਂ ਦੀ ਨਵੀਂ ਤਾਇਨਾਤੀ ਕੀਤੀ ਗਈ ਹੈ।

ਜਲੰਧਰ, ਲੁਧਿਆਣਾ, ਅੰਮ੍ਰਿਤਸਰ ਸਮੇਤ ਕਈ ਵੱਡੇ ਸ਼ਹਿਰਾਂ ਦੇ ਨਗਰ ਨਿਗਮਾਂ ਵਿੱਚ ਇਹ ਫੇਰਬਦਲ ਕੀਤੇ ਗਏ ਹਨ। ਕੁਝ ਅਧਿਕਾਰੀਆਂ ਨੂੰ ਨਵੀਂ ਜ਼ਿੰਮੇਵਾਰੀ ਦੇ ਨਾਲ ਵਾਧੂ ਕੰਮ ਵੀ ਸੌਂਪਿਆ ਗਿਆ ਹੈ।