ਬਟਾਲਾ, 17 ਜੁਲਾਈ 2026 AJ DI Awaaj
Punjab Desk : ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਟਰੇਡ ਕਮਿਸ਼ਨ ਪੰਜਾਬ ਵੱਲੋਂ ਵਪਾਰ ਵਰਗ ਨੂੰ ਮਜ਼ਬੂਤ ਅਤੇ ਲਾਭ ਦਿਵਾਉਣ ਲਈ ਟਰੇਡ ਕਮਿਸ਼ਨ ਵੱਲੋਂ ਵਪਾਰੀ ਭਰਾਵਾਂ ਨੂੰ ਆ ਰਹੀਆ ਮੁਸਕਿਲਾਂ ਨੂੰ ਲੈ ਕੇ ਦਫਤਰ ਐਸ ਡੀ ਐਮ ਬਟਾਲਾ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਐਸ ਡੀ ਐਮ ਸਾਰੰਗਪ੍ਰੀਤ ਸਿੰਘ, ਟਰੇਡਰਜ਼ ਕਮਿਸ਼ਨ ਦੇ ਜ਼ਿਲ੍ਹਾ ਇੰਚਾਰਜ ਚਰਨਜੀਤ ਸਿੰਘ, ਟਰੇਡਰਜ ਕਮਿਸ਼ਨ ਹਲਕਾ ਬਟਾਲਾ ਦੇ ਚੇਅਰਮੈਨ ਕਿਰਪਾਲ ਸਿੰਘ ਉਦੋਵਾਲੀ, ਤਹਿਸੀਲਦਾਰ ਅਰਜਨ ਸਿੰਘ ਗਰੇਵਾਲ ਸਮੇਤ ਅਧਿਕਾਰੀ ਮੌਜੂਦ ਸਨ। ਮੀਟਿੰਗ ਵਿੱਚ ਵਪਾਰੀਆ ਭਰਾਵਾਂ ਵੱਲੋਂ ਦੱਸੀਆਂ ਗਈਆਂ ਮੁਸ਼ਕਿਲਾਂ ਦਾ ਰੀਵਿਊ ਕੀਤਾ ਗਿਆ।
ਮੀਟਿੰਗ ਦੌਰਾਨ ਸਬੰਧਿਤ ਅਧਿਕਾਰੀਆਂ ਨੂੰ ਵਪਾਰੀਆਂ/ਦੁਕਾਨਦਾਰਾਂ ਨਾਲ ਸਬੰਧਤ ਮੁਸ਼ਕਿਲਾਂ ਨੂੰ ਜਲਦ ਹੱਲ ਕਰਨ ਲਈ ਕਿਹਾ ਗਿਆ ਅਤੇ ਅਧਿਕਾਰੀਆ ਵੱਲੋ ਮੁਸ਼ਕਿਲਾਂ ਨੂੰ ਜਲਦ ਹੱਲ ਕਰਨ ਦਾ ਵਿਸ਼ਵਾਸ਼ ਦਿਵਾਇਆ ਗਿਆ।
ਇਸ ਮੌਕੇ ਜ਼ਿਲ੍ਹਾ ਇੰਚਾਰਜ ਚਰਨਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਅਰਥਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਵਪਾਰੀਆਂ ਦੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਪਾਰੀ ਵਰਗ ਸੂਬੇ ਦੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹੈ ਅਤੇ ਉਨ੍ਹਾਂ ਦੇ ਹਿੱਤਾਂ ਦੀ ਰੱਖਿਆ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ।
ਇਸ ਮੌਕੇ ਚੇਅਰਮੈਨ ਕਿਰਪਾਲ ਸਿੰਘ ਉਦੋਵਾਲੀ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਦੁਕਾਨਦਾਰਾਂ ਅਤੇ ਵਪਾਰੀਆਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਅਤੇ ਵਪਾਰੀਆਂ ਨਾਲ ਲਗਾਤਾਰ ਸੰਵਾਦ ਰਾਹੀਂ ਵਿਕਾਸ ਅਤੇ ਖੁਸ਼ਹਾਲੀ ਦੇ ਨਵੇਂ ਮਾਪਦੰਡ ਸਥਾਪਿਤ ਕਰਨ ਲਈ ਯਤਨਸ਼ੀਲ ਹੈ।



















