ਰੂਪਨਗਰ ਪੁਲਿਸ ਨੇ ਐਨ.ਡੀ.ਪੀ.ਐਸ. ਐਕਟ ਤਹਿਤ 3 ਵਿਅਕਤੀ ਗ੍ਰਿਫ਼ਤਾਰ

39
ਰੂਪਨਗਰ, 14 ਜਨਵਰੀ 2026 AJ DI Awaaj
Punjab Desk : ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਮਨਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਨਾਨਕ ਸਿੰਘ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਜ਼ਿਲ੍ਹਾ ਪੁਲਿਸ ਵੱਲੋਂ 01 ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 10 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਹੋਰ ਮਾਮਲਿਆਂ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਕਰਨ ਦੇ ਆਦੀ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ।
ਸ. ਮਨਿੰਦਰ ਸਿੰਘ ਨੇ ਇਸ ਸੰਬਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤ ਰਾਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਥਾਣਾ ਸਿਟੀ ਮੋਰਿੰਡਾ ਵੱਲੋਂ ਸੁਨੀਲ ਕਪੂਰ ਉਰਫ ਜੋਨੀ ਵਾਸੀ ਵਾਰਡ ਨੰਬਰ 09 ਸੰਤ ਨਗਰ ਮੋਰਿੰਡਾ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਸ ਪਾਸੋਂ 10 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਥਾਣਾ ਕੀਰਤਪੁਰ ਸਾਹਿਬ ਵੱਲੋਂ ਨਸ਼ਾ ਕਰਨ ਦੇ ਆਦੀ ਕ੍ਰਿਸ਼ਨ ਪਾਲ ਵਾਸੀ ਪਿੰਡ ਕਾਤਲਾ ਥਾਣਾ ਸਵਾਰਘਾਟ ਜ਼ਿਲ੍ਹਾ ਬਿਲਾਸਪੁਰ ਹਿਮਾਚਲ ਪ੍ਰਦੇਸ਼ ਅਤੇ ਥਾਣਾ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਨਸ਼ਾ ਕਰਨ ਦੇ ਆਦੀ ਸੁਖਵਿੰਦਰ ਸਿੰਘ ਉਰਫ ਸੁੱਖੀ ਵਾਸੀ ਮੁਹੱਲਾ ਫਤਿਹਗੜ ਸਾਹਿਬ ਵਾਰਡ ਨੰ. 2 ਸ੍ਰੀ ਅਨੰਦਪੁਰ ਸਾਹਿਬ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ।
ਇਸ ਤੋਂ ਇਲਾਵਾ ਜ਼ਿਲ੍ਹਾ ਪੁਲਿਸ ਵੱਲੋਂ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਅਤੇ ਮਾੜੇ ਅਨਸਰਾਂ ਤੇ ਨਕੇਲ ਕੱਸਣ ਲਈ ਸ਼ਪੈਸ਼ਲ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਹੀਕਲਾ ਦੀ ਚੈਕਿੰਗ ਕੀਤੀ ਗਈ। ਇਸ ਦੇ ਨਾਲ ਹੀ ਜ਼ਿਲ੍ਹਾ ਪੁਲਿਸ ਵੱਲੋਂ ਬਿਨਾਂ ਨੰਬਰ ਪਲੇਟ, ਓਵਰ ਸਪੀਡ, ਮੋਡੀਫਾਈਡ ਸਲੈਂਸਰਾ ਦੀ ਵਰਤੋ ਕਰਨ, ਗਲਤ ਪਾਰਕਿੰਗ, ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਅਤੇ ਹੋਰ ਟ੍ਰੈਫਿਕ ਨਿਯਮਾ ਦੀ ਉਲੰਘਣਾ ਕਰਨ ਵਾਲਿਆ ਖਿਲਾਫ ਕਾਰਵਾਈ ਕਰਦੇ ਹੋਏ ਕੁੱਲ 41 ਚਲਾਨ ਕੀਤੇ ਗਏ।
ਐਸ.ਐਸ.ਪੀ. ਰੂਪਨਗਰ ਵਲੋ ਪਬਲਿਕ ਨੂੰ ਅਪੀਲ ਕੀਤੀ ਕਿ ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ ਦਾ ਪੂਰਨ ਤੋਰ ਤੇ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਦੇ ਇਲਾਕਾ ਵਿੱਚ ਕੋਈ ਵਿਅਕਤੀ ਨਸ਼ਾਂ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾਂ ਜ਼ਿਲ੍ਹਾ ਪੁਲਿਸ ਦੇ ਨੰਬਰਾ ਤੇ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।