ਖੰਨਾ ਵਿੱਚ ਬੇਅਦਬੀ ਦੀ ਘਟਨਾ, CCTV ’ਚ ਨਾਬਾਲਗ ਅੰਗ ਖਿਲਾਰਦਾ ਦਿਖਿਆ

13

ਖੰਨਾ 23 Mar 2026 AJ DI Awaaj

Punjab Desk :  ਖੰਨਾ ਦੇ ਸਿੰਘ ਅਵੇਨਿਊ ਦੀ ਗਲੀ ਨੰਬਰ 2 ਵਿੱਚ ਪਵਿੱਤਰ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਇਲਾਕੇ ਵਿੱਚ ਰੋਸ ਦਾ ਮਾਹੌਲ ਬਣ ਗਿਆ ਹੈ। ਜਾਣਕਾਰੀ ਮੁਤਾਬਕ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਗਲੀ ਵਿੱਚ ਖਿਲਾਰੇ ਗਏ।

ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਇੱਕ ਨਾਬਾਲਗ ਬੱਚਾ ਅੰਗ ਖਿਲਾਰਦਾ ਨਜ਼ਰ ਆ ਰਿਹਾ ਹੈ। ਇਲਾਕਾ ਨਿਵਾਸੀਆਂ ਨੇ ਇਸ ਨੂੰ ਸਾਜ਼ਿਸ਼ ਕਰਾਰ ਦਿੰਦਿਆਂ ਪੂਰੀ ਜਾਂਚ ਦੀ ਮੰਗ ਕੀਤੀ ਹੈ।

ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਤੁਰੰਤ ਮੌਕੇ ’ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਨਾਲ ਹੀ, ਇਸ ਸਬੰਧੀ ਸ਼ਿਕਾਇਤ ਵੀ ਦਰਜ ਕਰਵਾਈ ਗਈ ਹੈ।

ਸਥਾਨਕ ਆਗੂਆਂ ਨੇ ਕਿਹਾ ਕਿ ਇਸ ਘਟਨਾ ਦੇ ਪਿੱਛੇ ਜੋ ਵੀ ਜ਼ਿੰਮੇਵਾਰ ਹੈ, ਉਸ ਖ਼ਿਲਾਫ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।