ਸੰਦੀਪ ਸਿੰਘ ਨੇ ਬਤੌਰ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਰੂਪਨਗਰ ਅਹੁਦਾ ਸੰਭਾਲਿਆ

2

ਰੂਪਨਗਰ, 10 ਨਵੰਬਰ 2026 AJ DI Awaaj

 

Punjab Desk  : ਸੰਦੀਪ ਸਿੰਘ ਨੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਰੂਪਨਗਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਬਲਾਕ ਸੰਮਤੀ ਰੂਪਨਗਰ ਦੇ ਚੇਅਰਮੈਨ ਮਲਕੀਤ ਸਿੰਘ ਭੰਗੂ, ਬਲਾਕ ਪ੍ਰਧਾਨ ਪਰਮਿੰਦਰ ਸਿੰਘ ਬਾਲਾ ਅਤੇ ਦਫ਼ਤਰ ਦਾ ਸਮੁੱਚਾ ਸਟਾਫ਼ ਹਾਜ਼ਰ ਰਿਹਾ। ਹਾਜ਼ਰ ਸ਼ਖ਼ਸੀਅਤਾਂ ਵੱਲੋਂ ਉਨ੍ਹਾਂ ਦਾ ਸਵਾਗਤ ਕਰਦਿਆਂ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

ਅਹੁਦਾ ਸੰਭਾਲਣ ਉਪਰੰਤ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸੰਦੀਪ ਸਿੰਘ ਨੇ ਕਿਹਾ ਕਿ ਬਲਾਕ ਦੇ ਪੇਂਡੂ ਖੇਤਰਾਂ ਦਾ ਸਰਵਪੱਖੀ ਵਿਕਾਸ, ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨਾ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣਾ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਰਹਿਣਗੀਆਂ।

ਉਨ੍ਹਾਂ ਕਿਹਾ ਕਿ ਪੰਚਾਇਤੀ ਰਾਜ ਸੰਸਥਾਵਾਂ ਨੂੰ ਹੋਰ ਮਜ਼ਬੂਤ ਬਣਾਉਣ, ਪਿੰਡਾਂ ਦੀਆਂ ਵਿਕਾਸ ਲੋੜਾਂ ਨੂੰ ਪਹਿਲ ਦੇਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ। ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਸੀ ਤਾਲਮੇਲ, ਜਵਾਬਦੇਹੀ ਅਤੇ ਸਮਰਪਿਤ ਭਾਵਨਾ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਦੀ ਅਪੀਲ ਵੀ ਕੀਤੀ।

ਇਸ ਮੌਕੇ ਸੁਪਰਡੰਟ ਰਮਾ ਕਾਂਤ, ਜੂਨੀਅਰ ਸਹਾਇਕ ਕਮਲਦੀਪ ਕੌਰ, ਕਲਰਕ ਜਸਪ੍ਰੀਤ ਕੌਰ, ਜੇ.ਈ. ਮੋਹਿਤ ਮਿਨਹਾਸ, ਜੇ.ਈ. ਹਰਕੀਰਤ ਸਿੰਘ,  ਸਟੈਨੋ ਪਰਮਿੰਦਰ ਸਿੰਘ, ਪਟਵਾਰੀ ਸੁਰਿੰਦਰ ਸਿੰਘ, ਈ-ਪੰਚਾਇਤ ਬਲਜਿੰਦਰ ਸਿੰਘ, ਈ-ਪੰਚਾਇਤ ਰਾਜਵਿੰਦਰ ਕੌਰ, ਏ.ਪੀ.ਓ. ਮਗਨਰੇਗਾ ਮਨਿੰਦਰ ਸਿੰਘ, ਬੀ.ਪੀ.ਐੱਮ. ਜਸਨੀਤ ਕੌਰ ਅਤੇ ਕਲੱਸਟਰ ਕੋਆਰਡੀਨੇਟਰ ਪੂਨਮ ਸਮੇਤ ਦਫ਼ਤਰ ਦੇ ਹੋਰ ਕਰਮਚਾਰੀ ਵੀ ਹਾਜ਼ਰ ਸਨ।