ਸੰਗਰੂਰ, 28 ਮਾਰਚ 2026 AJ DI Awaaj
Punjab Desk : ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਮਿਤੀ 21.03.2026 ਤੋਂ 27.03.2026 ਤਕ ਡਰੱਗ ਦੇ 12 ਕੇਸ ਦਰਜ ਕਰ ਕੇ 18 ਕਥਿਤ ਦੋਸ਼ੀਆਂ ਨੂੰ ਕਾਬੂ ਕਰ ਕੇ 65 ਗ੍ਰਾਮ ਹੈਰੋਇਨ ਅਤੇ 71 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਵਾਈਆਂ ਗਈਆਂ।
ਪ੍ਰੈਸ ਨਾਲ ਇਹ ਜਾਣਕਾਰੀ ਸਾਂਝੀ ਕਰਦਿਆਂ ਸਰਤਾਜ ਸਿੰਘ ਚਾਹਲ, ਐਸ.ਐਸ.ਪੀ., ਸੰਗਰੂਰ ਨੇ ਦੱਸਿਆ ਕਿ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 15 ਕੇਸ ਦਰਜ ਕਰ ਕੇ 16 ਕਥਿਤ ਦੋਸ਼ੀਆਂ ਨੂੰ ਕਾਬੂ ਕਰ ਕੇ 145.500 ਲੀਟਰ ਸ਼ਰਾਬ ਠੇਕਾ ਦੇਸੀ, 41 ਲੀਟਰ ਸ਼ਰਾਬ ਨਜਾਇਜ਼, 112.500 ਲੀਟਰ ਸ਼ਰਾਬ ਅੰਗਰੇਜ਼ੀ ਅਤੇ 380 ਲੀਟਰ ਲਾਹਣ ਬ੍ਰਾਮਦ ਕਰਵਾਈ ਗਈ।
ਇਸ ਤੋਂ ਇਲਾਵਾ ਜੂਆ ਐਕਟ ਤਹਿਤ 02 ਕੇਸ ਦਰਜ ਕਰ ਕੇ 05 ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 47,410/- ਰੁਪਏ ਬ੍ਰਾਮਦ ਕਰਾਏ ਗਏ। ਇਸ ਅਰਸੇ ਦੌਰਾਨ 01 ਪੀ.ਓ. (ਭਗੌੜੇ) ਨੂੰ ਗ੍ਰਿਫਤਾਰ ਕੀਤਾ ਗਿਆ।
ਥਾਣਾ ਦਿੜ੍ਹਬਾ ਵੱਲੋਂ 01 ਨਸ਼ਾ ਤਸਕਰ ਦੀ 11,85,000/- ਰੁਪਏ ਦੇ ਮੁੱਲ ਦੀ ਪ੍ਰਾਪਰਟੀ ਫਰੀਜ਼ ਕਰਵਾਈ ਗਈ। ਥਾਣਾ ਲਹਿਰਾ ਦੇ ਏਰੀਏ ਵਿੱਚ ਲੁੱਟਾਂ-ਖੋਹਾਂ/ਚੋਰੀਆਂ ਕਰਨ ਵਾਲੇ 03 ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਕੇ ਉਹਨਾਂ ਪਾਸੋਂ 01 ਮੋਟਰਸਾਈਕਲ ਅਤੇ 01 ਮੋਟਰ ਸਟਾਟਰ ਬ੍ਰਾਮਦ ਕਰਵਾਇਆ ਗਿਆ
ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰਾਂ ਨਾਲ ਮੀਟਿੰਗਾ ਕਰ ਕੇ ਆਮ ਪਬਲਿਕ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਅਰਸੇ ਦੌਰਾਨ ਵੱਖ-ਵੱਖ ਗਜ਼ਟਿਡ ਅਫਸਰਾਂ/ਮੁੱਖ ਅਫਸਰਾਂ ਵੱਲੋਂ 31 ਪਿੰਡਾਂ/ਸਹਿਰਾਂ ਵਿੱਚ ਆਮ ਪਬਲਿਕ ਨਾਲ ਮੀਟਿੰਗਾਂ ਕਰ ਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਆਮ ਪਬਲਿਕ ਨੂੰ ਨਸ਼ੇ ਦਾ ਧੰਦਾ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਿਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ।
ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖਿਲਾਫ ਜੰਗ ਜਾਰੀ ਹੈ।














