ਪਾਕਿਸਤਾਨ ਵਿੱਚ ਸਰਬਜੀਤ ਕੌਰ ਪਤੀ ਸਮੇਤ ਗ੍ਰਿਫ਼*ਤਾਰ

36

ਪਾਕਿਸਤਾਨ 05 Jan 2026 AJ DI Awaaj

International Desk :  ਧਰਮ ਪਰਿਵਰਤਨ ਕਰਨ ਅਤੇ ਉਥੇ ਨਿਕਾਹ ਕਰਵਾਉਣ ਵਾਲੀ ਭਾਰਤੀ ਸਿੱਖ ਸ਼ਰਧਾਲੂ ਸਰਬਜੀਤ ਕੌਰ ਦੇ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆਈ ਹੈ। ਪਾਕਿਸਤਾਨੀ ਮੀਡੀਆ ਰਿਪੋਰਟਾਂ ਮੁਤਾਬਕ ਸਰਬਜੀਤ ਕੌਰ ਅਤੇ ਉਸ ਦੇ ਪਤੀ ਨਾਸਿਰ ਹੁਸੈਨ ਨੂੰ ਪਾਕਿਸਤਾਨੀ ਅਧਿਕਾਰੀਆਂ ਵੱਲੋਂ ਗ੍ਰਿ*ਫ਼ਤਾਰ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਪਾਕਿਸਤਾਨ ਸਰਕਾਰ ਵੱਲੋਂ ਸਰਬਜੀਤ ਕੌਰ ਨੂੰ ਭਾਰਤ ਭੇਜਣ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਸਰਬਜੀਤ ਕੌਰ ਨਵੰਬਰ 2025 ਵਿੱਚ ਧਾਰਮਿਕ ਦਰਸ਼ਨਾਂ ਲਈ ਪਾਕਿਸਤਾਨ ਗਈ ਸੀ ਪਰ ਉਸ ਤੋਂ ਬਾਅਦ ਉਹ ਭਾਰਤ ਵਾਪਸ ਨਹੀਂ ਆਈ। ਪਹਿਲਾਂ ਉਸ ਦੇ ਲਾਪਤਾ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਸਨ, ਪਰ ਬਾਅਦ ਵਿੱਚ ਇਹ ਖੁਲਾਸਾ ਹੋਇਆ ਕਿ ਉਸ ਨੇ ਪਾਕਿਸਤਾਨ ਵਿੱਚ ਧਰਮ ਪਰਿਵਰਤਨ ਕਰਕੇ ਆਪਣਾ ਨਾਂ ਨੂਰ ਹੁਸਨ ਰੱਖ ਲਿਆ ਅਤੇ ਨਾਸਿਰ ਹੁਸੈਨ ਨਾਲ ਨਿਕਾਹ ਕਰਵਾ ਲਿਆ।

ਜਾਣਕਾਰੀ ਅਨੁਸਾਰ ਸਰਬਜੀਤ ਕੌਰ ਅਤੇ ਨਾਸਿਰ ਹੁਸੈਨ ਸਾਲ 2016 ਤੋਂ ਟਿਕਟਾਕ ਰਾਹੀਂ ਇਕ-ਦੂਜੇ ਦੇ ਸੰਪਰਕ ਵਿੱਚ ਸਨ ਅਤੇ ਕਈ ਸਾਲਾਂ ਤੱਕ ਉਨ੍ਹਾਂ ਵਿਚ ਗੱਲਬਾਤ ਹੁੰਦੀ ਰਹੀ। ਨਵੰਬਰ 2025 ਵਿੱਚ ਸਰਬਜੀਤ ਕੌਰ ਪਾਕਿਸਤਾਨ ਗਈ ਅਤੇ ਉਥੇ ਹੀ ਰਹਿੰਦੇ ਹੋਏ ਨਾਸਿਰ ਹੁਸੈਨ ਨਾਲ ਵਿਆਹ ਕਰਵਾ ਲਿਆ।

ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪਾਕਿਸਤਾਨੀ ਅਧਿਕਾਰੀਆਂ ਵੱਲੋਂ ਦੋਵਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਹੁਣ ਪਾਕਿਸਤਾਨ ਸਰਕਾਰ ਵੱਲੋਂ ਸਰਬਜੀਤ ਕੌਰ ਨੂੰ ਭਾਰਤ ਵਾਪਸ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ।