ਚੰਡੀਗੜ੍ਹ: 20 Aug 2026 AJ DI Awaaj
Chandigarh Desk : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਅਧਿਕਾਰਤ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਚੋਣਾਂ 31 ਅਗਸਤ ਨੂੰ ਕਰਵਾਈਆਂ ਜਾਣਗੀਆਂ।

ਸ਼ਡਿਊਲ ਮੁਤਾਬਕ 24 ਅਗਸਤ ਨੂੰ ਉਮੀਦਵਾਰ ਨਾਮਜ਼ਦਗੀ ਪੱਤਰ ਦਾਖ਼ਲ ਕਰ ਸਕਣਗੇ। ਇਸ ਤੋਂ ਬਾਅਦ 25 ਅਗਸਤ ਨੂੰ ਉਮੀਦਵਾਰਾਂ ਦੀ ਅੰਤਿਮ ਸੂਚੀ ਜਾਰੀ ਕੀਤੀ ਜਾਵੇਗੀ। ਇਸੇ ਦਿਨ ਉਮੀਦਵਾਰਾਂ ਨੂੰ ਆਪਣੀ ਨਾਮਜ਼ਦਗੀ ਵਾਪਸ ਲੈਣ ਦਾ ਮੌਕਾ ਵੀ ਮਿਲੇਗਾ।
ਚੋਣਾਂ ਦੀ ਤਾਰੀਖ਼ ਦਾ ਐਲਾਨ ਹੋਣ ਨਾਲ ਯੂਨੀਵਰਸਿਟੀ ਕੈਂਪਸ ਵਿੱਚ ਵਿਦਿਆਰਥੀ ਜਥੇਬੰਦੀਆਂ ਅਤੇ ਸੰਭਾਵੀ ਉਮੀਦਵਾਰਾਂ ਵੱਲੋਂ ਤਿਆਰੀਆਂ ਤੇਜ਼ ਹੋਣ ਦੀ ਉਮੀਦ ਹੈ।

















