ਸਰਕਾਰੀ ਸਕੂਲ ਘੰਟਾਘਰ ‘ਚ ਵਿਦਿਆਰਥੀਆਂ ਨੂੰ ਵੰਡੇ ਸਕੂਲ ਬੈਗ

1

ਹੁਸ਼ਿਆਰਪੁਰ, 30 ਜੁਲਾਈ 2026 AJ DI Awaaj

Punjab Desk : ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਘੰਟਾਘਰ ਵਿੱਚ ਸੀਨੀਅਰ ਕਲਾਸਾਂ ਦੇ ਵਿਦਿਆਰਥੀਆਂ ਨੂੰ ਸਿੱਖਿਆ ਵਿਭਾਗ ਵੱਲੋਂ ਮੁਹੱਈਆ ਕਰਵਾਏ ਗਏ ਸਕੂਲ ਬੈਗ ਵੰਡੇ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਨਵੀਂ ਊਰਜਾ ਅਤੇ ਉਤਸ਼ਾਹ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਪ੍ਰਣਾਲੀ ਨੂੰ ਆਧੁਨਿਕ ਅਤੇ ਮਜ਼ਬੂਤ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਕੇ ਉਨ੍ਹਾਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਨਾਲ ਜੋੜਨਾ ਸਰਕਾਰ ਦੀਆਂ ਸਭ ਤੋਂ ਵੱਡੀਆਂ ਤਰਜੀਹਾਂ ਵਿੱਚ ਸ਼ਾਮਲ ਹੈ।
ਵਿਧਾਇਕ ਜਿੰਪਾ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਮੁਹਿੰਮ ਰਾਹੀਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆਕ ਮਾਹੌਲ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਮਨ ਲਾ ਕੇ ਪੜ੍ਹਾਈ ਕਰਨ ਅਤੇ ਆਪਣੇ ਮਾਪਿਆਂ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨ ਦਾ ਸੱਦਾ ਦਿੱਤਾ।
ਇਸ ਮੌਕੇ ਸਮਾਜ ਸੇਵੀ ਆਗਿਆ ਪਾਲ ਸਾਹਨੀ, ਸੇਵਾਮੁਕਤ ਡੀਐਸਪੀ ਮਲਕੀਤ ਸਿੰਘ, ਕੌਂਸਲਰ ਨੀਲਮ ਰਾਣੀ, ਸਕੂਲ ਦੇ ਪ੍ਰਿੰਸੀਪਲ ਕਰੁਣ ਸ਼ਰਮਾ, ਪਰਵੀਨ ਕੁਮਾਰੀ, ਸੀਮਾ ਸੈਣੀ (ਲੈਕਚਰਾਰ), ਮਨੀਸ਼ਾ ਕੁਮਾਰੀ, ਰਕਸ਼ਾ ਕੁਮਾਰੀ, ਗੁਰਪ੍ਰੀਤ ਕੌਰ, ਸਵਿਤਾ ਦੇਵੀ, ਰਮਾ ਕੁਮਾਰੀ, ਜਤਿੰਦਰ ਸਿੰਘ, ਸੁਰਜੀਤ ਰਾਜਾ, ਜਸਵੀਰ ਸਿੰਘ ਅਤੇ ਸੁਰਜੀਤ ਕੌਰ ਸਮੇਤ ਸਕੂਲ ਦਾ ਸਮੂਹ ਸਟਾਫ਼ ਮੌਜੂਦ ਸੀ।