ਸਕੂਲ ਮੁਖੀ ਦਾਖਲਾ ਵਧਾਉਣ ਲਈ ਪੂਰੀ ਵਿਉਂਤਬੰਦੀ ਨਾਲ ਕਰਨ ਕੰਮ  – ਡੀ ਈ ਓ ਜਗਵਿੰਦਰ ਸਿੰਘ ਲਹਿਰੀ

8

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ                                                                           ਤਰਨ ਤਾਰਨ, ਅੱਜ ਦੀ ਆਵਾਜ਼ | 2 ਮਈ 2025

ਸਰਕਾਰੀ ਸਕੂਲਾਂ ਵਿੱਚ ਨਵੇਂ ਦਾਖਲੇ ਵਧਾਉਣ ਮਾਤਾ-ਪਿਤਾ ਸਾਹਿਬਾਨ ਨੂੰ ਉਤਸਾਹਿਤ ਕਰਨ ਅਤੇ ਸਿੱਖਿਆ ਸਬੰਧੀ ਸੁਧਾਰਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਅੱਜ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸ੍ਰ ਜਗਵਿੰਦਰ ਸਿੰਘ ਲਹਿਰੀ, ਉਪ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸ੍ਰੀ ਸੁਰਿੰਦਰ ਕੁਮਾਰ ਦੀ ਯੋਗ ਅਗਵਾਈ ਹੇਠ ਬਲਾਕ ਚੋਹਲਾ ਸਾਹਿਬ, ਗੰਡੀਵਿੰਡ ਅਤੇ ਨੌਸ਼ਹਿਰਾ ਪੰਨੂਆਂ ਦੇ ਸਮੂਹ ਸੈਂਟਰਾਂ, ਟੀਚਰ ਅਤੇ ਸਕੂਲ ਮੁਖੀਆਂ ਨਾਲ ਇੱਕ ਮੀਟਿੰਗ ਕੀਤੀ ਗਈ।

 ਮੀਟਿੰਗ ਦੌਰਾਨ ਜਿਲਾ ਸਿੱਖਿਆ ਅਫਸਰ ਐਲੀਮੈਂਟਰੀ ਜਗਵਿੰਦਰ ਸਿੰਘ ਲਹਿਰੀ ਨੇ ਸਮੂਹ ਸਕੂਲ ਮੁਖੀਆਂ ਨੂੰ ਉਤਸਾਹਿਤ ਕਰਦਿਆਂ ਨਵੇਂ ਸੈਸ਼ਨ ਦੌਰਾਨ ਸਕੂਲਾਂ ਵਿੱਚ ਵਿਦਿਆਰਥੀਆਂ ਦਾ ਦਾਖਲਾ ਵਧਾਉਣ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਵਿਦਿਆਰਥੀਆਂ ਦੇ ਦਾਖਲਾ ਵਧਣ ਨਾਲ ਹੀ ਸਕੂਲਾਂ ਵਿੱਚ ਪੋਸਟਾਂ ਬਰਕਰਾਰ ਰਹਿ ਸਕਦੀਆਂ ਹਨ। ਇਸ ਮੌਕੇ ਬੋਲਦਿਆਂ ਉਪ ਜਿਲਾ ਸਿੱਖਿਆ ਅਫਸਰ ਐਲੀਮੈਂਟਰੀ ਸ੍ਰੀ ਸੁਰਿੰਦਰ ਕੁਮਾਰ ਨੇ ਸਮੂਹ ਸਕੂਲ ਮੁਖੀਆਂ ਨੂੰ ਇੱਕ ਵਿਉਂਤਬੰਦੀ ਨਾਲ ਕੰਮ ਕਰਕੇ ਸਕੂਲਾਂ ਵਿੱਚ ਦਾਖਲਾ ਵਧਾਉਣ ਲਈ ਉਤਸਾਹਿਤ ਕੀਤਾ।

ਉਹਨਾਂ ਕਿਹਾ ਕਿ ਦਾਖਲਾ ਵਧਾਉਣ ਦੇ ਨਾਲ-ਨਾਲ ਵਿਦਿਆਰਥੀਆਂ ਦੀ ਪੜ੍ਹਾਈ ਤੇ ਪੂਰੀ ਤਰ੍ਹਾਂ ਫੋਕਸ ਕੀਤਾ ਜਾਵੇ ਅਤੇ ਮਿਸ਼ਨ ਸਮਰੱਥ ਤਹਿਤ ਵਿਦਿਆਰਥੀਆਂ ਦੀ ਗਰੁੱਪਿੰਗ ਕਰਕੇ ਉਹਨਾਂ ਨੂੰ ਅਲੱਗ-ਅਲੱਗ ਬਿਠਾ ਕੇ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੰਮ ਕਰਵਾਇਆ ਜਾਵੇ। ਇਸ ਮੌਕੇ ਉਨਾਂ ਸਮੂਹ ਸਕੂਲ ਮੁਖੀਆਂ ਨੂੰ ਸਮਰੱਥ 3.0 ਤਹਿਤ ਮਿਡ ਲਾਈਨ ਟੈਸਟਿੰਗ ਵੀ ਸਮੇਂ ਸਿਰ ਪੂਰੀ ਕਰਨ ਲਈ ਪ੍ਰੇਰਿਤ ਕੀਤਾ।

 ਉਹਨਾਂ ਕਿਹਾ ਕਿ ਵਿਦਿਆਰਥੀਆਂ ਦਾ ਸਮੁੱਚਾ ਲਿਖਤੀ ਰਿਕਾਰਡ ਸਕੂਲ ਵਿੱਚ ਮੌਜੂਦ ਹੋਣਾ ਚਾਹੀਦਾ ਹੈ। ਉਹਨਾਂ ਸਕੂਲ ਮੁੱਖੀਆਂ ਨੂੰ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਯੁੱਧ ਵਿੱਚ ਸਰਗਰਮੀ ਨਾਲ ਭਾਗ ਲੈਣ ਡੇਂਗੂ ਵਰਗੇ ਭਿਆਨਕ ਰੋਗਾਂ ਤੋਂ ਸਾਵਧਾਨੀ ਵਰਤਣ ਲਈ ਪ੍ਰੇਰਿਤ ਕਰਨ ਲਈ ਵੀ ਕਿਹਾ। ਇਸ ਮੌਕੇ ਬੀ ਈ ਈ ਓ ਚੋਹਲਾ ਸਾਹਿਬ ਸ੍ਰ ਦਿਲਬਾਗ ਸਿੰਘ,ਬੀ ਈ ਈ ਓ ਨੌਸ਼ਹਿਰਾ ਪੰਨੂਆਂ ਸ੍ਰੀ ਅਸ਼ਵਨੀ ਮਰਵਾਹ ਅਤੇ ਬੀ ਈ ਈ ਓ ਗੰਡੀਵਿੰਡ ਸ੍ਰ ਜਸਵਿੰਦਰ ਸਿੰਘ ਸੰਧੂ ਹਾਜਰ ਸਨ।