15 January 2026 Aj Di Awaaj
Punjab Desk: ਕੜਾਕੇ ਦੀ ਠੰਡ, ਸ਼ੀਤਲਹਿਰ ਅਤੇ ਸੰਘਣੇ ਕੋਹਰੇ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਿੱਖਿਆ ਵਿਭਾਗ ਨੇ ਸੂਬੇ ਦੇ ਸਾਰੇ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕਰਨ ਦਾ ਫੈਸਲਾ ਕੀਤਾ ਹੈ। ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ਮੁਤਾਬਕ 16 ਜਨਵਰੀ ਤੋਂ 21 ਜਨਵਰੀ 2026 ਤੱਕ ਪੰਜਾਬ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਨਿੱਜੀ ਸਕੂਲ ਨਵੀਂ ਟਾਈਮਿੰਗ ਅਨੁਸਾਰ ਚਲਾਏ ਜਾਣਗੇ।
ਹੁਕਮਾਂ ਅਨੁਸਾਰ ਪ੍ਰਾਇਮਰੀ ਸਕੂਲ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਖੁੱਲ੍ਹਣਗੇ, ਜਦਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 10 ਵਜੇ ਤੋਂ ਦੁਪਹਿਰ 3:20 ਵਜੇ ਤੱਕ ਚਲਾਏ ਜਾਣਗੇ।
ਸਿੱਖਿਆ ਵਿਭਾਗ ਨੇ ਦੱਸਿਆ ਕਿ ਇਹ ਫੈਸਲਾ ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ। ਵਿਭਾਗ ਮੁਤਾਬਕ, ਠੰਡ ਅਤੇ ਸ਼ੀਤਲਹਿਰ ਦੇ ਵਧਦੇ ਪ੍ਰਭਾਵ ਤੋਂ ਬੱਚਿਆਂ ਨੂੰ ਬਚਾਉਣ ਲਈ ਇਹ ਕਦਮ ਜ਼ਰੂਰੀ ਸੀ, ਤਾਂ ਜੋ ਸਕੂਲ ਆਉਣ-ਜਾਣ ਦੌਰਾਨ ਬੱਚੇ ਬਿਮਾਰ ਨਾ ਪੈਣ।

Related












