ਠੰਢ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਬਦਲਿਆ

2

ਤਰਨ ਤਾਰਨ , 28 ਅਕਤੂਬਰ 2026 AJ DI Awaaj

Punjab Desk :      ਠੰਢ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਸਮੂਹ ਸਕੂਲਾਂ ਦੇ ਖੁੱਲ੍ਹਣ ਅਤੇ ਬੰਦ ਹੋਣ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਇਹ ਨਵੀਂ ਸਮਾਂ ਸਾਰਣੀ 2 ਨਵੰਬਰ ਤੋਂ ਲਾਗੂ ਹੋਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਤਰਨ ਤਾਰਨ ਅਤੇ ਅੰਮ੍ਰਿਤਸਰ ਕੰਵਲਜੀਤ ਸਿੰਘ ਸੰਧੂ ਨੇ ਦੱਸਿਆ ਕਿ 2 ਨਵੰਬਰ ਤੋਂ ਸਮੂਹ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਹੋਵੇਗਾ।

ਉੱਥੇ ਹੀ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਤਰਨ ਤਾਰਨ ਅਤੇ ਗੁਰਦਾਸਪੁਰ ਰਾਜੇਸ਼ ਕੁਮਾਰ ਸ਼ਰਮਾ (ਸਟੇਟ ਐਵਾਰਡੀ) ਨੇ ਦੱਸਿਆ ਕਿ ਸਮੂਹ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 2 ਨਵੰਬਰ ਤੋਂ ਸਵੇਰੇ 9:00 ਵਜੇ ਖੁੱਲ੍ਹਣਗੇ ਅਤੇ ਸ਼ਾਮ 3:20 ਵਜੇ ਛੁੱਟੀ ਹੋਵੇਗੀ।

ਦੋਵਾਂ ਅਧਿਕਾਰੀਆਂ ਨੇ ਆਪਣੇ ਅਧੀਨ ਆਉਂਦੇ ਸਮੂਹ ਸਕੂਲ ਮੁਖੀਆਂ ਨੂੰ ਸਿੱਖਿਆ ਵਿਭਾਗ ਦੀਆਂ ਇਨ੍ਹਾਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।