ਗਿੱਦੜਬਾਹਾ / ਸ੍ਰੀ ਮੁਕਤਸਰ ਸਾਹਿਬ,12 ਅਕਤੂਬਰ 2026 AJ DI Awaaj
Punjab Desk : ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ੍ਰੀ ਅਮਿਤ ਕੁਮਾਰ ਪੰਚਾਲ ਦੀਆਂ ਹਦਾਇਤਾਂ ਅਨੁਸਾਰ ਐਸ.ਡੀ.ਐਮ. ਗਿੱਦੜਬਾਹਾ ਸ੍ਰੀ ਅਰਵਿੰਦਰਪਾਲ ਸਿੰਘ ਨੇ ਅੱਜ ਅਨਾਜ ਮੰਡੀ ਲਾਲਬਾਈ ਦਾ ਦੌਰਾ ਕਰਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ।
ਐਸ.ਡੀ.ਐਮ. ਨੇ ਦੱਸਿਆ ਕਿ ਬੀਤੇ ਦਿਨੀ ਹੋਈ ਬਰਸਾਤ ਦੌਰਾਨ ਅਨਾਜ ਮੰਡੀ ਲਾਲਬਾਈ ਵਿੱਚ ਇਕੱਠਾ ਹੋਇਆ ਬਰਸਾਤੀ ਪਾਣੀ ਦੀ ਨਿਕਾਸੀ ਕਰਵਾ ਦਿੱਤੀ ਹੈ ਅਤੇ ਗਿੱਲੇ ਝੋਨੇ ਦੀਆਂ ਬੋਰੀਆ ਅਤੇ ਢੇਰੀਆਂ ਨੂੰ ਸੁਕਾਉਣ ਦੇ ਹੁਕਮ ਜਾਰੀ ਕੀਤੇ ਅਤੇ ਸੁੱਕੇ ਝੋਨੇ ਨੂੰ ਸਰਕਾਰੀ ਹਦਾਇਤਾਂ ਅਨੁਸਾਰ ਖਰੀਦ ਕਰਨ ਲਈ ਕਿਹਾ।
ਐਸ.ਡੀ.ਐਮ.ਨੇ ਵੱਖ—ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕੀਤੀ ਹਦਾਇਤ ਕਿ ਝੋਨਾ ਵੇਚਣ ਆਏ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਉਣ ਦਿੱਤੀ ਜਾਵੇ। ਉਹਨਾਂ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿ਼ਲ੍ਹੇ ਦੀਆਂ ਸਾਰੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੇ ਖਰੀਦ ਲਈ ਪੂਰੀ ਤਰ੍ਹਾਂ ਸਾਫ਼—ਸਫ਼ਾਈ, ਬਿਜਲੀ, ਪੀਣ ਲਈ ਸਾਫ ਸੁਥਰਾ ਪਾਣੀ ਦੇ ਢੁਕਵੇਂ ਪ੍ਰਬੰਧ ਯਕੀਨੀ ਬਣਾਏ ਜਾਣ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਵੇਚਣ ਸਬੰਧੀ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ।
ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਸਾਫ਼—ਸੁਥਰਾ ਅਤੇ ਸੁੱਕਾ ਝੋਨੇ ਲੈ ਕੇ ਆਉਣ ਤਾਂ ਜੋ ਉਹਨਾਂ ਨੂੰ ਝੋਨੇ ਦੀ ਫਸਲ ਵੇਚਣ ਲਈ ਅਨਾਜ ਮੰਡੀਆਂ ਵਿੱਚ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਵੱਖ—ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਮੌਜੂਦ ਸਨ।