Barnala 3 ਜੁਲਾਈ 2025 AJ DI Awaaj
Punjab Desk : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ਼੍ਰੀ ਬੀ.ਬੀ.ਐਸ. ਤੇਜੀ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ —ਸਹਿਤ— ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਦੀ ਅਗਵਾਈ ਹੇਠ ਅੱਜ ਸ਼੍ਰੀ ਮਦਨ ਲਾਲ ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵਲੋਂ ਜੰਗਲਾਤ ਵਿਭਾਗ ਬਰਨਾਲਾ ਦੇ ਸਹਿਯੋਗ ਨਾਲ ਪੌਦੇ ਲਗਾਉਣ ਦੀ ਮੁਹਿੰਮ ਤਹਿਤ ਵਾਈ ਐਸ ਕਾਲਜ ਹੰਡਿਆਇਆ ਤੇ ਵਾਈ ਐਸ ਸਕੂਲ ਹੰਡਿਆਇਆ ਵਿਚ ਪੌਦੇ ਲਗਾਏ ਗਏ। ਇਸ ਮੌਕੇ ‘ਤੇ ਵਾਈ.ਐਸ. ਕਾਲਜ ਹੰਡਿਆਇਆ ਵਲੋਂ ਇੱਕ ਜਾਗਰੂਕਤਾ ਸੈਮੀਨਾਰ ਕਰਵਾਈਆ ਗਿਆ।
ਇਸ ਸੈਮੀਨਾਰ ਦੌਰਾਨ ਬੋਲਦਿਆਂ ਮਾਨਯੋਗ ਸਕੱਤਰ ਵਲੋਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਵੱਧ ਤੋਂ ਵੱਧ ਪੌਦੇ ਲਗਾਉਣ ਤਾਂ ਜੋ ਵਾਤਾਵਰਣ ਨੂੰ ਹਰਾ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਇਆ ਜਾ ਸਕੇ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵਲੋਂ ਸਮੂਚੇ ਪੰਜਾਬ ਵਿੱਚ 5 ਜੁਲਾਈ 2025 ਤੱਕ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਜਾਣਕਾਰੀ ਦਿਤੀ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦਾ ਟੀਚਾ ਲਗਭਗ 8000 ਪੌਦੇ ਲਗਾਉਣ ਦਾ ਹੈ।
ਇਸ ਦੇ ਨਾਲ ਹੀ ਮਿਸ. ਲਵਲੀਨ ਕੌਰ ਸਹਾਇਕ ਲੀਗਲ ਏਡ ਡਿਫੈਂਸ ਕਾਉਂਸਲ ਬਰਨਾਲਾ ਵਲੋਂ ਵਿਦਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਨਾਲ ਹੀ ਵਿਦਿਆਰਥੀਆਂ ਨੂੰ ਕਾਨੂੰਨ ਦੀ ਪੜ੍ਹਾਈ ਕਰਨ ਬਾਰੇ ਉਤਸ਼ਾਹਿਤ ਕੀਤਾ ਅਤੇ ਉਹਨਾਂ ਵਲੋਂ ਵਿਦਿਆਰਥੀਆਂ ਨਾਲ ਕਾਨੂੰਨ ਦੀ ਪੜ੍ਹਾਈ ਸਬੰਧੀ ਕੁਝ ਨੁਕਤੇ ਵੀ ਸਾਂਝੇ ਕੀਤੇ।
ਇਸ ਮੌਕੇ ਵਾਈ.ਐਸ. ਕਾਲਜ ਹੰਡਿਆਇਆ ਦੇ ਪ੍ਰਿੰਸੀਪਲ ਡਾ. ਗੁਰਪਾਲ ਸਿੰਘ ਰਾਣਾ ਵਲੋਂ ਸ਼੍ਰੀ ਮਦਨ ਲਾਲ ਸਿਵਲ ਜੱਜ (ਸੀਨੀਅਰ ਡਿਵੀਜ਼ਨ) ਸਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦਾ ਕਾਲਜ ਵਿੱਚ ਪਹੁੰਚਣ ‘ਤੇ ਧੰਨਵਾਦ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਫਕੈਲਟੀ ਮੈਂਬਰ ਜਸਦੀਪ ਕੌਰ, ਮਿਸ ਆਂਚਲ ਤੇ ਸ੍ਰੀ ਵਿਸ਼ਵਪ੍ਰੀਤ ਸਿੰਗਲਾ ਵੀ ਹਾਜ਼ਰ ਸਨ।
