ਸ੍ਰੀ ਅਨੰਦਪੁਰ ਸਾਹਿਬ 29 ਜੁਲਾਈ 2025 AJ Di Awaaj
Punjab Desk : 15 ਅਗਸਤ ਦਾ ਦਿਨ ਸਮੂਹ ਭਾਰਤੀਆਂ ਲਈ ਗੌਰਵ ਦਾ ਪ੍ਰਤੀਕ ਹੈ ਕਿਉਂਕਿ ਇਸ ਦਿਨ ਦੇਸ਼ ਅਜ਼ਾਦ ਹੋਇਆ ਸੀ। ਇਸ ਸਮਾਰੋਹ ਨੂੰ ਭਾਰਤ ਦੇਸ਼ ਵਿੱਚ ਹਜ਼ਾਰਾ ਸਥਾਨਾ ਤੇ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ ਜਾਦਾ ਹੈ, ਸ੍ਰੀ ਅਨੰਦਪੁਰ ਸਾਹਿਬ ਵਿੱਚ ਅਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਚਰਨ ਗੰਗਾ ਸਟੇਡੀਅਮ ਵਿਚ ਹੋਣਗੇ, ਇਸ ਲਈ ਸੱਭਿਆਚਾਰਕ ਪੇਸ਼ਕਾਰੀਆਂ ਦੀ ਚੋਣ 30 ਜੁਲਾਈ ਨੂੰ ਸਵੇਰੇ 10 ਵਜੇ ਚਰਨ ਗੰਗਾ ਸਟੇਡੀਅਮ ਵਿਚ ਹੋਵੇਗੀ।
ਇਹ ਜਾਣਕਾਰੀ ਹਰਸਿਮਰਨ ਸਿੰਘ ਤਹਿਸੀਲਦਾਰ ਨੇ ਅੱਜ ਇੱਥੇ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਸੁਤੰਤਰਤਾ ਦਿਵਸ ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਸਖਸ਼ੀਅਤਾਂ ਦਾ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਉਪ ਮੰਡਲ ਪੱਧਰ ਦੇ ਸੁਤੰਤਰਤਾ ਦਿਵਸ ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 30 ਜੁਲਾਈ ਨੂੰ ਸਵੇਰੇ 10 ਵਜੇ ਸੱਭਿਆਚਾਰਕ ਤੇ ਦੇਸ਼ ਭਗਤੀ ਦੀਆਂ ਪੇਸ਼ਕਾਰੀਆਂ ਦੀ ਚੋਣ ਚਰਨ ਗੰਗਾ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੀਤੀ ਜਾਵੇਗੀ। ਸਮਾਰੋਹ ਦੀ ਰਿਹਸਲ 11,12 ਨੂੰ ਅਤੇ ਫੁੱਲ ਡਰੈਸ ਰਿਹਸਲ 13 ਅਗਸਤ ਨੂੰ ਹੋਵੇਗੀ।
ਉਨ੍ਹਾਂ ਨੇ ਕਿਹਾ ਕਿ ਅਜ਼ਾਦੀ ਦੇ ਸੰਗਰਾਮ ਵਿੱਚ ਯੋਗਦਾਨ ਪਾਉਣ ਵਾਲੀਆਂ ਮਹਾਂਨ ਸਖਸ਼ੀਅਤਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਬਰਾਂ ਨੂੰ ਅਜਾਦੀ ਦਿਹਾੜੇ ਮੌਕੇ ਵਿਸੇਸ਼ ਤੌਰ ਤੇ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਭਾਗ ਲੈਣ ਦੇ ਚਾਹਵਾਨ ਸਕੂਲਾਂ ਦੇ ਵਿਦਿਆਰਥੀ ਆਪਣੇ ਅਧਿਆਪਕਾਂ, ਇੰਚਾਰਜਾਂ ਨਾਲ 30 ਜੁਲਾਈ ਨੂੰ ਸਵੇਰੇ 10 ਵਜੇ ਚਰਨ ਗੰਗਾ ਸਟੇਡੀਅਮ ਵਿਚ ਪਹੁੰਚ ਜਾਣ, ਜਿੱਥੇ ਸੱਭਿਆਚਾਰਕ ਸਮਾਰੋਹ ਦੀ ਚੋਣ ਕਰਨ ਲਈ ਸੰਗਠਿਤ ਕੀਤੀ ਕਮੇਟੀ ਦੇ ਮੈਂਬਰ ਆਈਟਮਾਂ ਦੀ ਚੋਣ ਕਰੇਗੀ। ਇਹ ਚੋਣ ਕੀਤੇ ਪ੍ਰੋਗਰਾਮ ਦੀਆਂ ਰਿਹਸਲਾਂ ਪਹਿਲਾ ਆਪਣੇ ਆਪਣੇ ਵਿੱਦਿਅਕ ਅਦਾਰਿਆਂ ਵਿਚ ਕਰਨਗੇ ਅਤੇ 11, 12 ਤੇ 13 ਅਗਸਤ ਨੂੰ ਚਰਨ ਗੰਗਾ ਸਟੇਡੀਅਮ ਵਿਚ ਸੱਭਿਆਚਾਰਕ ਪੇਸ਼ਕਾਰੀਆਂ ਦੇਣਗੇ।
