ਅਕਾਲੀ ਦਲ ਦੇ ਸੀਨੀਅਰ ਆਗੂ ਵਰਿੰਦਰ ਸਿੰਘ ਬਾਜਵਾ ਦਾ ਦੇ*ਹਾਂਤ

39

ਚੰਡੀਗੜ੍ਹ: 12 Sep 2026 AJ DI Awaaj

Chandigarh Desk :   ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਰਾਜ ਸਭਾ ਦੇ ਸਾਬਕਾ ਸੰਸਦ ਮੈਂਬਰ ਵਰਿੰਦਰ ਸਿੰਘ ਬਾਜਵਾ ਦਾ ਦੇ*ਹਾਂਤ ਹੋ ਗਿਆ ਹੈ। ਉਨ੍ਹਾਂ ਦੇ ਅਚਾਨਕ ਵਿਛੋੜੇ ਦੀ ਖ਼ਬਰ ਨਾਲ ਸਿਆਸੀ ਹਲਕਿਆਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਰਾਹੀਂ ਵਰਿੰਦਰ ਸਿੰਘ ਬਾਜਵਾ ਦੇ ਦੇ*ਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਬਾਜਵਾ ਸ਼੍ਰੋਮਣੀ ਅਕਾਲੀ ਦਲ ਪਰਿਵਾਰ ਦਾ ਅਟੁੱਟ ਹਿੱਸਾ ਸਨ ਅਤੇ ਉਨ੍ਹਾਂ ਨੇ ਦਹਾਕਿਆਂ ਤੱਕ ਪਾਰਟੀ ਨੂੰ ਮਜ਼ਬੂਤ ਕਰਨ ਲਈ ਅਣਥੱਕ ਮਿਹਨਤ ਕੀਤੀ।

ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਸੇਵਾ ਪ੍ਰਤੀ ਵਰਿੰਦਰ ਸਿੰਘ ਬਾਜਵਾ ਦਾ ਯੋਗਦਾਨ, ਉਨ੍ਹਾਂ ਦੀ ਅਗਵਾਈ ਅਤੇ ਸਮਰਪਣ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਉਨ੍ਹਾਂ ਨੇ ਬਾਜਵਾ ਦੇ ਪਰਿਵਾਰਕ ਮੈਂਬਰਾਂ, ਦੋਸਤਾਂ ਅਤੇ ਸਮਰਥਕਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਅਰਦਾਸ ਕੀਤੀ ਕਿ ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਇਹ ਅਪੂਰਣੀਯ ਘਾਟਾ ਸਹਿਣ ਦਾ ਬਲ ਦੇਣ।