ਸੀਨੀਅਰ ਅਕਾਲੀ ਆਗੂ ‘ਤੇ ਤਾਬੜਤੋੜ ਫਾ*ਇਰਿੰਗ, ਹਮਲੇ ਵਿੱਚ ਗੰਭੀਰ ਜ਼*ਖਮੀ

32

ਮਾਨਸਾ 14 July 2026 AJ DI Awaaj

Punjab Desk :  ਮਾਨਸਾ ਜ਼ਿਲ੍ਹੇ ਦੇ ਬਰੇਟਾ ਸ਼ਹਿਰ ਵਿੱਚ ਸੋਮਵਾਰ ਸ਼ਾਮ ਉਸ ਵੇਲੇ ਦਹਿਸ਼ਤ ਫੈਲ ਗਈ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦਲਵੀਰ ਸਿੰਘ ਕਾਲਾ ਜਵੰਦਾ ‘ਤੇ ਅਣਪਛਾਤੇ ਬਾਈਕ ਸਵਾਰ ਹਮਲਾਵਰਾਂ ਨੇ ਤਾਬੜਤੋੜ ਗੋ*ਲੀਆਂ ਚਲਾ ਦਿੱਤੀਆਂ। ਇਸ ਹ*ਮਲੇ ਵਿੱਚ ਉਹ ਗੰ*ਭੀਰ ਰੂਪ ਵਿੱਚ ਜ਼*ਖਮੀ ਹੋ ਗਏ।

ਜਾਣਕਾਰੀ ਅਨੁਸਾਰ ਦਲਵੀਰ ਸਿੰਘ ਬਰੇਟਾ ਦੀ ਅਨਾਜ ਮੰਡੀ ਵਿੱਚ ਆੜ੍ਹਤੀ ਦਾ ਕੰਮ ਕਰਦੇ ਹਨ। ਸ਼ਾਮ ਸਮੇਂ ਉਹ ਆਪਣੀ ਦੁਕਾਨ ਬੰਦ ਕਰਕੇ ਘਰ ਵਾਪਸ ਜਾ ਰਹੇ ਸਨ। ਇਸ ਦੌਰਾਨ ਮੰਡੀ ਨੇੜੇ ਘਾਤ ਲਗਾ ਕੇ ਬੈਠੇ ਦੋ ਮੋਟਰਸਾਈਕਲ ਸਵਾਰ ਬ*ਦਮਾਸ਼ਾਂ ਨੇ ਉਨ੍ਹਾਂ ਨੂੰ ਨਿਸ਼ਾਨਾ ਬਣਾਉਂਦਿਆਂ ਅੰਨ੍ਹੇਵਾਹ ਫਾ*ਇਰਿੰਗ ਕਰ ਦਿੱਤੀ। ਗੋ*ਲੀਆਂ ਲੱਗਣ ਕਾਰਨ ਉਹ ਮੌਕੇ ‘ਤੇ ਹੀ ਡਿੱਗ ਪਏ, ਜਦਕਿ ਹਮ*ਲਾਵਰ ਹਵਾਈ ਫਾਇਰ ਕਰਦੇ ਹੋਏ ਫ਼ਰਾਰ ਹੋ ਗਏ।

ਫਾ*ਇਰਿੰਗ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਅਤੇ ਵਪਾਰੀ ਮੌਕੇ ‘ਤੇ ਪਹੁੰਚੇ ਅਤੇ ਜ਼*ਖਮੀ ਦਲਵੀਰ ਸਿੰਘ ਨੂੰ ਤੁਰੰਤ ਬੁਢਲਾਡਾ ਦੇ ਸਰਕਾਰੀ ਹਸਪਤਾਲ ਲੈ ਗਏ। ਉੱਥੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ, ਉਨ੍ਹਾਂ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਲੁਧਿਆਣਾ ਦੇ ਹਸਪਤਾਲ ਰੈਫਰ ਕਰ ਦਿੱਤਾ ਗਿਆ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਹਮ*ਲਾਵਰਾਂ ਦੀ ਪਛਾਣ ਲਈ ਨੇੜਲੇ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਪੁਲਿਸ ਨੇ ਇਲਾਕੇ ਵਿੱਚ ਨਾਕਾਬੰਦੀ ਕਰਕੇ ਚੈਕਿੰਗ ਵੀ ਤੇਜ਼ ਕਰ ਦਿੱਤੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਹਮਲੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਚਸ਼ਮਦੀਦਾਂ ਦੇ ਬਿਆਨ ਅਤੇ ਫੋਰੈਂਸਿਕ ਸਬੂਤ ਇਕੱਠੇ ਕੀਤੇ ਜਾ ਰਹੇ ਹਨ।