ਕੀਰਤਪੁਰ ਸਾਹਿਬ 08 ਨਵੰਬਰ 2025 AJ DI Awaaj
Punjab Desk : ਸੀਨੀਅਰ ਮੈਡੀਕਲ ਅਫ਼ਸਰ ਡਾ.ਸੁਰਜੀਤ ਸਿੰਘ ਵੱਲੋਂ ਕੀਰਤਪੁਰ ਸਾਹਿਬ ਵਿਖੇ ਚੱਲ ਰਹੇ ਆਮ ਆਦਮੀ ਕਲੀਨਿਕ ਦਾ ਜਾਇਜ਼ਾ ਲਿਆ ਗਿਆ ਅਤੇ ਸਟਾਫ਼ ਵੱਲੋਂ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਦਾ ਨਿਰੀਖਣ ਕੀਤਾ ਗਿਆ।
ਮੈਡੀਕਲ ਅਫ਼ਸਰ ਡਾ.ਜੰਗਜੀਤ ਸਿੰਘ ਨੇ ਦੱਸਿਆ ਕਿ ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਨੇ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸ਼੍ਰੀ ਗੁਰੂ ਤੇਗ਼ ਬਹਾਦੁਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਦੌਰਾਨ ਮਰੀਜ਼ਾਂ ਤੱਕ ਸਿਹਤ ਸਹੂਲਤਾਂ ਦੀ ਬਿਹਤਰ ਪਹੁੰਚ ਯਕੀਨੀ ਬਣਾਉਣ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਹਨਾਂ ਸਟਾਫ਼ ਨੂੰ ਸਾਫ਼ ਸਫ਼ਾਈ ਦਾ ਵਿਸ਼ੇਸ਼ ਧਿਆਨ ਦੇਣ ਅਤੇ ਰਿਕਾਰਡ ਬਰਕਰਾਰ ਰੱਖਣ ਦੀ ਹਦਾਇਤ ਵੀ ਕੀਤੀ। ਸੀਨੀਅਰ ਮੈਡੀਕਲ ਅਫ਼ਸਰ ਨੇ ਆਮ ਆਦਮੀ ਕਲੀਨਿਕ ‘ਤੇ ਇਲਾਜ ਕਰਵਾਉਣ ਆਏ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ ਅਤੇ ਮਰੀਜ਼ਾਂ ਵਲ੍ਹੋਂ ਮਿਲ ਰਹੀਆਂ ਸਿਹਤ ਸਹੂਲਤਾਂ ਪ੍ਰਤੀ ਸੰਤੁਸ਼ਟੀ ਪ੍ਰਗਟਾਈ ਗਈ।
ਇਸ ਮੌਕੇ ਮੈਡੀਕਲ ਅਫ਼ਸਰ ਡਾਕਟਰ ਮਮਤਾ, ਬਲਾਕ ਐਜੂਕੇਟਰ ਰਤਿਕਾ ਓਬਰਾਏ, ਐੱਸ.ਆਈ ਸਿਕੰਦਰ ਸਿੰਘ, ਐੱਲ.ਟੀ ਸਾਕਸ਼ੀ, ਨੈਣਾ ਸੋਨੀ, ਹਰਵਿੰਦਰ ਕੌਰ ਹਾਜ਼ਰ ਸਨ।














