ਕਾਰੋਬਾਰ ਬਿਊਰੋ ਫਰੀਦਕੋਟ ਵੱਲੋਂ ਪ੍ਰਾਰਥੀਆਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ

29

ਫਰੀਦਕੋਟ 10 ਸਤੰਬਰ 2025 AJ DI Awaaj

Punjab Desk :  ਪੰਜਾਬ ਸਰਕਾਰ ਦੇ ਉਪਰਾਲੇ ਅਤੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਮੈਡਮ ਪੂਨਮਦੀਪ ਕੌਰ ਦੇ ਨਿਰਦੇਸ਼ਾਂ ਅਨੁਸਾਰ ਬੇਰੁਜ਼ਗਾਰ ਨੌਜਵਾਨਾਂ  ਨੂੰ ਰੋਜ਼ਗਾਰ ਦੇ ਅਵਸਰ ਦੇਣ ਦੇ ਮਕਸਦ ਨਾਲ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਲਵੰਡੀ ਰੋਡ, ਨੇੜੇ ਸੰਧੂ ਪੈਲੇਸ, ਰੈੱਡ ਕਰਾਸ ਭਵਨ ਫ਼ਰੀਦਕੋਟ ਵਿਖੇ ਜਿਲ੍ਹੇ ਦੇ ਵੱਧ ਤੋਂ ਵੱਧ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਰੋਜ਼ਗਾਰ/ਸਵੈ-ਰੋਜ਼ਗਾਰ ਅਤੇ ਹੋਰ ਸੇਵਾਂਵਾ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਅਫਸਰ ਸ੍ਰੀ ਗੁਰਤੇਜ ਸਿੰਘ ਨੇ ਦਿੱਤੀ।

          ਉਨ੍ਹਾਂ ਦੱਸਿਆ ਕਿ ਬਿਊਰੋ ਵੱਲੋਂ ਹਰ ਮਹੀਨੇ ਪਲੈਸਮੈਂਟ-ਕੈਂਪ/ਸਵੈਂ-ਰੋਜ਼ਗਾਰ ਕੈਂਪ/ਸਕਿੱਲ-ਟ੍ਰੇਨਿੰਗ ਕੈਂਪ ਲਗਾਏ ਜਾਂਦੇ ਹਨ ਤਾਂ ਜੋ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਨੌਕਰੀ ਸਬੰਧੀ, ਲੋਨ ਸਬੰਧੀ ਅਤੇ ਸਕਿੱਲ ਟ੍ਰੇਨਿੰਗ ਸਬੰਧੀ ਲਾਭ ਦਿੱਤਾ ਜਾ ਸਕੇ। ਇੱਥੇ ਮੁਫ਼ਤ ਲਾਇਬ੍ਰੇਰੀ, ਮੁਫ਼ਤ ਇੰਟਰਨੈਂਟ ਸਹੂਲਤ ਵੀ ਦਿੱਤੀ ਜਾਂਦੀ ਹੈ ਤਾਂ ਜੋ ਪ੍ਰਾਰਥੀ ਦਫ਼ਤਰ ਵਿਖੇ ਦਫ਼ਤਰੀ ਸਮੇਂ ਵਿੱਚ ਹਾਜ਼ਰ ਹੋ ਕੇ ਮੁਕਾਬਲੇ ਦੀ ਪ੍ਰਿਖਿਆਵਾਂ ਦੀ ਤਿਆਰੀ ਲਈ ਕਿਤਾਬਾਂ ਪੜ੍ਹ ਸਕਣ ਅਤੇ ਮੁਫ਼ਤ ਇੰਟਰਨੈਂਟ ਦੇ ਜਰੀਏ ਪ੍ਰਕਾਸਿ਼ਤ ਅਸਾਮੀਆਂ ਅਪਲਾਈ ਕਰ ਸਕਣ। ਉਨ੍ਹਾਂ ਕਿਹਾ ਕਿ ਚਾਹਵਾਨ ਬੇਰੁਜ਼ਗਾਰ ਪ੍ਰਾਰਥੀ ਆਪਣੇ ਅਸਲ ਦਸਤਾਵੇਜ਼ ਜਿਵੇ ਕਿ ਯੋਗਤਾ ਸਰਟੀਫਿਕੇਟ,ਅਧਾਰ ਕਾਰਡ, ਦੋ ਪਾਸਪੋਰਟ ਸਾਈਜ਼ ਫੋਟੋਆਂ ਅਤੇ ਰੀਜ਼ਊਮ ਅਤੇ ਫੋਟੋ ਕਾਪੀਆਂ  ਲੈ ਕੇ ਸਮੇਂ ਸਿਰ ਹਾਜ਼ਰ ਹੋਣ ।

                   ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਜਿਲ੍ਹਾ ਫ਼ਰੀਦਕੋਟ ਦੇ ਬੇਰੁਜਗਾਰ ਪ੍ਰਾਰਥੀ ਕਿਸੇ ਵੀ ਕੰਮ ਕਾਜ ਵਾਲੇ ਦਿਨ ਦਫ਼ਤਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫ਼ਰੀਦਕੋਟ ਵਿਖੇ ਦਫਤਰੀ ਸਮਾਂ 9:00 ਵਜੇ ਤੋਂ 5:00 ਵਜੇ ਤੱਕ ਆ ਕੇ ਆਪਣਾ ਨਾਮ ਦਰਜ ਕਰਵਾਉਣ ਅਤੇ  ਪੰਜਾਬ ਸਰਕਾਰ ਦੇ ਪੋਰਟਲ www.pgrkam.com  , ਵਟਸਐਪ ਗਰੁੱਪ, ਸ਼ੋਸਲ ਮੀਡੀਆ ( ਜਿਵੇਂ ਕਿ ਫੇਸਬੁੱਕ, ਇੰਸਟਾਗ੍ਰਾਮ, ਟੇਲੀਗ੍ਰਾਮ ਆਦਿ)ਆਪਣੇ ਆਪ ਰਜਿਸਟਰਡ ਕਰਨ ਤਾਂ ਜੋਂ ਉਨ੍ਹਾਂ ਨੂੰ ਰੋਜ਼ਗਾਰ ਕੈਂਪਾਂ/ਸਵੈ-ਰੋਜ਼ਗਾਰ ਅਤੇ ਸਕਿੱਲ ਕੋਰਸਾਂ ਬਾਰੇ ਸਮੇਂ ਸਿਰ ਜਾਣਕਾਰੀ ਮਿਲ ਸਕੇ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 99883-50119 ਤੇ ਸੰਪਰਕ ਕੀਤਾ ਜਾ ਸਕਦਾ ਹੈ।