ਅਕਾਲੀ ਦਲ ਨੂੰ ਝਟਕਾ, 200 ਸਾਥੀਆਂ ਸਣੇ ਵਾਰਿਸ ਪੰਜਾਬ ਦੇ ’ਚ ਸ਼ਾਮਲ

1

ਅੰਮ੍ਰਿਤਸਰ: 08 Aug 2026 AJ DI Awaaj

Punjab Desk :  ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਅੰਮ੍ਰਿਤਸਰ ਪੱਛਮੀ ਹਲਕੇ ਵਿੱਚ ਸਿਆਸੀ ਝਟਕਾ ਲੱਗਿਆ ਹੈ। ਪਾਰਟੀ ਦੇ ਐੱਸ.ਸੀ. ਵਿੰਗ ਦੇ ਪ੍ਰਧਾਨ ਸੰਦੀਪ ਸਿੰਘ ਜੰਡਿਆਲਾ ਕਰੀਬ 200 ਸਮਰਥਕਾਂ ਸਮੇਤ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ ਹੋ ਗਏ।

ਨਿਊ ਅੰਮ੍ਰਿਤਸਰ ਪ੍ਰੈਸ ਕਲੱਬ ਵਿਖੇ ਹੋਈ ਪ੍ਰੈਸ ਕਾਨਫਰੰਸ ਦੌਰਾਨ ਮਾਝਾ ਜ਼ੋਨ ਦੇ ਇੰਚਾਰਜ ਭਾਈ ਅਮਰਜੀਤ ਸਿੰਘ ਵੰਨਚਿੜੀ ਨੇ ਸੰਦੀਪ ਸਿੰਘ ਜੰਡਿਆਲਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਤੋਂ ਨਿਰਾਸ਼ ਹਨ ਅਤੇ ਪੰਜਾਬ, ਪੰਜਾਬੀਅਤ ਤੇ ਪੰਥਕ ਹਿੱਤਾਂ ਦੀ ਨੁਮਾਇੰਦਗੀ ਕਰਨ ਵਾਲੀ ਲੀਡਰਸ਼ਿਪ ਦੀ ਭਾਲ ਕਰ ਰਹੇ ਹਨ।

ਸੰਦੀਪ ਸਿੰਘ ਜੰਡਿਆਲਾ ਨੇ ਕਿਹਾ ਕਿ ਉਹ ਵਾਰਿਸ ਪੰਜਾਬ ਦੇ ਦੀ ਵਿਚਾਰਧਾਰਾ, ਨੌਜਵਾਨ ਲੀਡਰਸ਼ਿਪ ਅਤੇ ਪੰਜਾਬ ਦੇ ਹੱਕਾਂ ਲਈ ਕੀਤੇ ਜਾ ਰਹੇ ਯਤਨਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਨੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਸਰਗਰਮੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ।

ਇਸ ਮੌਕੇ ਕਈ ਹੋਰ ਪਾਰਟੀ ਆਗੂ ਅਤੇ ਵਰਕਰ ਵੀ ਮੌਜੂਦ ਰਹੇ।