ਸ੍ਰੀ ਮੁਕਤਸਰ ਸਾਹਿਬ, 11 ਜੁਲਾਈ 2025 Aj Di Awaaj
Punjab Desk : ਆਮ ਲੋਕਾਂ ਦੀ ਸਹੂਲਤ ਦੇ ਮੱਦੇਨਜ਼ਰ ਸ਼ਹਿਰ ਮਲੋਟ ਦੇ ਦਫ਼ਤਰ, ਨਗਰ ਕੌਂਸਲ ਮਲੋਟ ਵਿਖੇ ਸਥਾਨਕ ਸੇਵਾ ਕੇਂਦਰ 12 ਜੁਲਾਈ 2025 ਤੋਂ ਸਵੇਰੇ 8 ਤੋਂ ਸ਼ਾਮ 8 ਵਜੇ ਤੱਕ, ਲਗਾਤਾਰ 12 ਘੰਟੇ ਖੁੱਲ੍ਹਾ ਰਹੇਗਾ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ(ਜ) ਸ੍ਰੀ ਗੁਰਪ੍ਰੀਤ ਸਿੰਘ ਥਿੰਦ ਨੇ ਸਾਂਝੀ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਨ੍ਹਾਂ ਲੋਕਾਂ ਨੂੰ ਦਿਨ ਦੌਰਾਨ ਆਪਣਾ ਕੰਮ ਕਾਰਨ ਜਾਂ ਕਿਸੇ ਹੋਰ ਕਾਰਨਾਂ ਕਰਕੇ ਸੇਵਾ ਕੇਂਦਰ ਆਉਣ ਵਿੱਚ ਮੁਸ਼ਕਿਲ ਹੁੰਦੀ ਸੀ, ਉਹ ਹੁਣ ਸਵੇਰੇ ਸ਼ਾਮ ਆਪਣਾ ਕੰਮ ਕਰਵਾ ਸਕਣਗੇ, ਜਿਨ੍ਹਾਂ ਨਾਲ ਆਮ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ। ਉਨ੍ਹਾਂ ਆਮ ਲੋਕਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਵਧੇ ਹੋਏ ਸਮੇਂ ਦੀ ਪੂਰਾ ਲਾਭ ਲੈਣ ਅਤੇ ਕਿਸੇ ਵੀ ਜਾਣਕਾਰੀ ਲਈ ਸੇਵਾ ਕੇਂਦਰ ‘ਤੇ ਸਿੱਧਾ ਸੰਪਰਕ ਕਰ ਸਕਦੇ ਹਨ।
ਇਸ ਦੌਰਾਨ ਜ਼ਿਲਾ ਤਕਨੀਕੀ ਕੁਆਰਡੀਨੇਟਰ, ਸ਼ੇਰ ਪਾਲ ਕੌਰ ਨੇ ਦੱਸਿਆ ਕਿ ਸੇਵਾ ਕੇਂਦਰਾਂ ਰਾਹੀਂ ਅਜਿਹੀਆਂ ਅਨੇਕਾਂ ਸਰਕਾਰੀ ਸੇਵਾਵਾਂ ਜਿਵੇਂ ਕਿ ਆਧਾਰ ਕਾਰਡ, ਜਨਮ-ਮੌਤ, ਜਾਤੀ, ਆਮਦਨ, ਰਿਹਾਇਸ਼ ਪ੍ਰਮਾਣ ਪੱਤਰ, ਮੈਰਿਜ ਸਰਟੀਫਿਕੇਟ, ਪੈਨਸ਼ਨ ਸਬੰਧੀ ਸੇਵਾਵਾਂ, ਆਯੂਸ਼ਮਾਨ ਕਾਰਡ ਆਦਿ ਵਰਗੀਆਂ 400 ਤੋਂ ਵੱਧ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਇਸ ਤਰ੍ਹਾਂ ਦੇ ਉਪਰਾਲੇ ਨਾਲ ਜਿਹੜੇ ਵਿਅਕਤੀ ਨੌਕਰੀ/ਪੇਸ਼ਾ ਜਾਂ ਕੋਈ ਹੋਰ ਕਾਰੋਬਾਰ ਜਾਂ ਦਫ਼ਤਰਾਂ ਵਿੱਚ ਕੰਮ ਕਰਦੇ ਹਨ, ਉਹ ਦਫ਼ਤਰੀ ਸਮੇਂ ਤੋਂ ਬਾਅਦ ਵੀ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਣਗੇ।
