SGPC ਪ੍ਰਧਾਨ ਧਾਮੀ ਦੀ ਅਗਵਾਈ ਵਿੱਚ ਅੱਜ ਅੰਤ੍ਰਿੰਗ ਕਮੇਟੀ ਦੀ ਬੈਠਕ, ਮਹੱਤਵਪੂਰਨ ਮਤੇ ਹੋਣਗੇ ਪਾਸ

16
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤ੍ਰਿੰਗ ਕਮੇਟੀ ਦੀ ਬੈਠਕ ਅੱਜ ਸਵੇਰੇ 11 ਵਜੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਅੰਮ੍ਰਿਤਸਰ

27 ਨਵੰਬਰ, 2025 ਅਜ ਦੀ ਆਵਾਜ਼

Heritage Desk: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤ੍ਰਿੰਗ ਕਮੇਟੀ ਦੀ ਬੈਠਕ ਅੱਜ ਸਵੇਰੇ 11 ਵਜੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਅੰਮ੍ਰਿਤਸਰ ਸਥਿਤ ਮੁੱਖ ਦਫ਼ਤਰ ਵਿੱਚ ਹੋਵੇਗੀ। ਇਹ ਬੈਠਕ ਤਿੰਨ ਨਵੰਬਰ ਨੂੰ ਨਿਯੁਕਤ ਕੀਤੀ ਗਈ ਨਵੀਂ ਅੰਤ੍ਰਿੰਗ ਕਮੇਟੀ ਦੀ ਪਹਿਲੀ ਅਧਿਕਾਰਕ ਮੀਟਿੰਗ ਹੈ।

ਬੈਠਕ ਵਿੱਚ ਇਨ੍ਹਾਂ ਮਸਲਿਆਂ ਨੂੰ ਮਿਲੇਗੀ ਮੰਜ਼ੂਰੀ
ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਨਾਲ ਜੁੜੇ ਕਈ ਮਹੱਤਵਪੂਰਨ ਮਾਮਲਿਆਂ ਨੂੰ ਮੰਜ਼ੂਰੀ ਦਿੱਤੀ ਜਾਣੀ ਹੈ, ਜਿਸ ਵਿੱਚ ਸ਼ਾਮਲ ਹਨ—
ਗੁਰਦੁਆਰਾ ਐਕਟ ਸੈਕਸ਼ਨ 85 ਅਤੇ 87 ਨਾਲ ਸਬੰਧਿਤ ਫ਼ਾਇਲਾਂ

ਧਰਮ ਪ੍ਰਚਾਰ ਕਮੇਟੀ ਦੇ ਕਾਰਜ
SGPC ਦੇ ਵਿੱਦਿਅਕ ਸੰਸਥਾਨਾਂ ਨਾਲ ਜੁੜੇ ਫ਼ੈਸਲੇ
ਇਸ ਤੋਂ ਇਲਾਵਾ SGPC ਵੱਲੋਂ ਮਨਾਏ ਜਾ ਰਹੇ ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਵੀ ਅਹਿਮ ਪ੍ਰਸਤਾਵ ਪੇਸ਼ ਕੀਤੇ ਜਾਣਗੇ ਤੇ ਉਨ੍ਹਾਂ ‘ਤੇ ਫ਼ੈਸਲੇ ਲਏ ਜਾਣਗੇ।