Shimla Police ਨੇ ਚੰਡੀਗੜ੍ਹ ਤੇ ਅੰਮ੍ਰਿਤਸਰ ਤੋਂ ਦੋ ਨ*ਸ਼ਾ ਤਸ*ਕਰ ਕੀਤੇ ਕਾਬੂ

12

Shimla 16 May 2026 AJ DI Awaaj

Himachal Desk :  ਸ਼ਿਮਲਾ ਪੁਲਿਸ ਨੇ ਨ*ਸ਼ਾ ਤਸ*ਕਰੀ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਇੱਕ ਅੰਤਰਰਾਜੀ ਡਰੱਗ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਚੰਡੀਗੜ੍ਹ ਅਤੇ ਅੰਮ੍ਰਿਤਸਰ ਤੋਂ ‘ਚਿੱ*ਟਾ’ (ਹੈ*ਰੋਇਨ) ਸਪਲਾਈ ਕਰਨ ਵਾਲੇ ਦੋ ਮੁੱਖ ਤ*ਸਕਰਾਂ ਨੂੰ ਗ੍ਰਿ*ਫ਼ਤਾਰ ਕੀਤਾ ਹੈ।

ਏਐਸਪੀ Abhishek ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ 13 ਮਈ 2026 ਨੂੰ ਢੱਲੀ ਪੁਲਿਸ ਥਾਣੇ ਵਿੱਚ ਐਨਡੀਪੀਐਸ ਐਕਟ ਦੀ ਧਾਰਾ 21 ਅਤੇ 29 ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਨਿਖਿਲ ਠਾਕੁਰ ਅਤੇ ਸੁਲਭ ਥਾਪਾ ਨੂੰ ਗ੍ਰਿ*ਫ਼ਤਾਰ ਕਰਕੇ ਉਨ੍ਹਾਂ ਕੋਲੋਂ ਕਰੀਬ 11 ਗ੍ਰਾਮ ਚਿੱ*ਟਾ ਬਰਾਮਦ ਕੀਤਾ ਸੀ।

ਜਾਂਚ ਦੌਰਾਨ ਡਿਜੀਟਲ ਸਬੂਤਾਂ ਅਤੇ ਵਿੱਤੀ ਲੈਣ-ਦੇਣ ਦੀ ਜਾਂਚ ਤੋਂ ਪਤਾ ਲੱਗਾ ਕਿ ਇਸ ਖੇਪ ਦਾ ਸਪਲਾਇਰ ਚੰਡੀਗੜ੍ਹ ਦਾ ਰਹਿਣ ਵਾਲਾ ਆਕਾਸ਼ ਸੀ। ਇਸ ਤੋਂ ਬਾਅਦ 15 ਮਈ ਨੂੰ ਢੱਲੀ ਪੁਲਿਸ ਦੀ ਟੀਮ ਨੇ ਚੰਡੀਗੜ੍ਹ ਤੋਂ ਉਸਨੂੰ ਗ੍ਰਿ*ਫ਼ਤਾਰ ਕਰ ਲਿਆ।

ਇਸੇ ਤਰ੍ਹਾਂ ਰਾਮਪੁਰ ਪੁਲਿਸ ਥਾਣੇ ਵਿੱਚ ਦਰਜ ਇੱਕ ਹੋਰ ਕੇਸ ਵਿੱਚ ਤਿੰਨ ਮੁਲਜ਼ਮਾਂ ਕੋਲੋਂ 9 ਗ੍ਰਾਮ ਚਿੱ*ਟਾ ਅਤੇ ਵਰਤੀਆਂ ਹੋਈਆਂ ਸਰਿੰ*ਜਾਂ ਬਰਾਮਦ ਹੋਈਆਂ। ਜਾਂਚ ਵਿੱਚ ਸਾਹਮਣੇ ਆਇਆ ਕਿ ਇਹ ਖੇਪ ਅੰਮ੍ਰਿਤਸਰ ਦੇ ਰਹਿਣ ਵਾਲੇ ਅਮਨਦੀਪ ਸਿੰਘ ਵੱਲੋਂ ਸਪਲਾਈ ਕੀਤੀ ਗਈ ਸੀ। ਪੁਲਿਸ ਨੇ 15 ਮਈ ਨੂੰ ਅੰਮ੍ਰਿਤਸਰ ਤੋਂ ਅਮਨਦੀਪ ਸਿੰਘ ਨੂੰ ਵੀ ਕਾਬੂ ਕਰ ਲਿਆ।

ਪੁਲਿਸ ਅਨੁਸਾਰ 2026 ਦੌਰਾਨ ਹੁਣ ਤੱਕ 37 ਮੁਲਜ਼ਮਾਂ ਨੂੰ ਗ੍ਰਿ*ਫ਼ਤਾਰ ਕੀਤਾ ਜਾ ਚੁੱਕਾ ਹੈ, ਜੋ ਪਿਛਲੇ ਸਾਲ ਦੇ ਮੁਕਾਬਲੇ ਕਾਫ਼ੀ ਵੱਧ ਹੈ। ਇਸ ਦੇ ਨਾਲ ਹੀ ਪੰਜਾਬ, ਹਰਿਆਣਾ, ਚੰਡੀਗੜ੍ਹ, ਉੱਤਰ ਪ੍ਰਦੇਸ਼ ਅਤੇ ਕੇਰਲ ਸਮੇਤ ਕਈ ਰਾਜਾਂ ਵਿੱਚ ਸਰਗਰਮ 29 ਅੰਤਰਰਾਜੀ ਡਰੱਗ ਨੈੱਟਵਰਕ ਤੋੜੇ ਗਏ ਹਨ।

ਸ਼ਿਮਲਾ ਪੁਲਿਸ ਨੇ ਕਿਹਾ ਕਿ ਨ*ਸ਼ਾ ਤਸਕਰੀ ਵਿਰੁੱਧ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ।