ਪੰਜਾਬ: 07 Oct 2026 AJ DI Awaaj
Punjab Desk : CBI ਦੀ ਤਲਾਸ਼ੀ ਮੁਹਿੰਮ ਤੋਂ ਬਾਅਦ ਇੱਕ SHO ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਦਕਿ ਕੁਝ ਵਿਅਕਤੀਆਂ ਨੂੰ ਹਿ*ਰਾਸਤ ਵਿੱਚ ਲਿਆ ਗਿਆ ਹੈ। ਇਹ ਘਟਨਾਕ੍ਰਮ ਉਸ ਸਮੇਂ ਸਾਹਮਣੇ ਆਇਆ ਹੈ, ਜਦੋਂ ਮੁੱਖ ਮੰਤਰੀ ਭਗਵੰਤ ਮਾਨ ਖੁਦ ਸੰਗਰੂਰ ਦੇ ਦੌਰੇ ’ਤੇ ਸਨ।
ਮਾਮਲਾ ਉਸ ਵੇਲੇ ਹੋਰ ਚਰਚਾ ਵਿੱਚ ਆ ਗਿਆ, ਜਦੋਂ ਵਿਰੋਧੀ ਧਿਰਾਂ ਨਾਲ ਜੁੜੇ ਕੁਝ ਸਿਆਸੀ ਆਗੂਆਂ ਅਤੇ ਵਰਕਰਾਂ ਵੱਲੋਂ CBI ਦੀ ਕਾਰਵਾਈ ਦਾ ਸਵਾਗਤ ਕੀਤਾ ਗਿਆ।
ਜਾਣਕਾਰੀ ਮੁਤਾਬਕ, ਘੁੰਮਣ ਦੀ ਘਰਾਚੋਂ ਸਥਿਤ ਰਿਹਾਇਸ਼ ’ਤੇ CBI ਦੀ ਤਲਾਸ਼ੀ ਮੁਹਿੰਮ ਮੰਗਲਵਾਰ ਸ਼ਾਮ ਨੂੰ ਸ਼ੁਰੂ ਹੋਈ ਸੀ। ਜਾਂਚ ਏਜੰਸੀ ਵੱਲੋਂ ਚੰਡੀਗੜ੍ਹ ਦੇ ਸੈਕਟਰ-2 ਸਥਿਤ ਉਸ ਕੋਠੀ ਦੀ ਵੀ ਤਲਾਸ਼ੀ ਲਈ ਗਈ, ਜਿਸ ਨੂੰ ਮੁੱਖ ਮੰਤਰੀ ਦੇ ਕੈਂਪ ਦਫ਼ਤਰ ਵਜੋਂ ਵਰਤਿਆ ਜਾਂਦਾ ਹੈ ਅਤੇ ਜਿੱਥੇ ਘੁੰਮਣ ਰਹਿ ਰਹੇ ਸਨ।
ਇਸ ਤੋਂ ਇਲਾਵਾ ਮੁਹਾਲੀ, ਗੁਰਦਾਸਪੁਰ, ਲੁਧਿਆਣਾ, ਪਟਿਆਲਾ ਅਤੇ ਜਲੰਧਰ ਵਿੱਚ ਵੀ ਜਾਂਚ ਨਾਲ ਜੁੜੇ ਹੋਰ ਵਿਅਕਤੀਆਂ ਦੇ ਟਿਕਾਣਿਆਂ ’ਤੇ ਤਲਾਸ਼ੀ ਲਈ ਗਈ। ਮਾਮਲੇ ਸਬੰਧੀ ਜਾਂਚ ਜਾਰੀ ਹੈ।



















