ਚੰਡੀਗੜ੍ਹ 02 Aug 2025 Aj DI Awaaj
Chandigarh Desk – ਪੰਜਾਬ-ਹਰਿਆਣਾ ਹਾਈਕੋਰਟ ਨੇ ਮਾਣਹਾਨੀ ਮਾਮਲੇ ਵਿੱਚ ਐਕਟਰ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਵੱਲੋਂ ਦਾਇਰ ਕੀਤੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਇਸ ਫੈਸਲੇ ਨਾਲ ਬਠਿੰਡਾ ਦੀ ਅਦਾਲਤ ਵਿੱਚ ਚੱਲ ਰਹੇ ਮਾਣਹਾਨੀ ਕੇਸ ਨੂੰ ਅੱਗੇ ਵਧਾਉਣ ਦੀ ਰਹਿ ਸਾਫ਼ ਹੋ ਗਈ ਹੈ।
ਇਹ ਮਾਮਲਾ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਚਲੇ ਕਿਸਾਨ ਅੰਦੋਲਨ ਦੌਰਾਨ ਕੰਗਨਾ ਰਣੌਤ ਵੱਲੋਂ ਇੱਕ ਬਜ਼ੁਰਗ ਮਹਿਲਾ ਬਾਰੇ ਕੀਤੀ ਗਈ ਵਿਵਾਦਿਤ ਟਿੱਪਣੀ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਦੇ ਬਿਆਨ ਨੂੰ ਲੈ ਕੇ ਸਾਰੇ ਪਾਸੇ ਵਿਰੋਧ ਹੋਇਆ ਸੀ ਅਤੇ ਬਠਿੰਡਾ ਵਿੱਚ ਉਨ੍ਹਾਂ ਵਿਰੁੱਧ ਮਾਣਹਾਨੀ ਦੀ ਅਰਜ਼ੀ ਦਿੱਤੀ ਗਈ ਸੀ।
ਹੁਣ ਹਾਈਕੋਰਟ ਵੱਲੋਂ ਪਟੀਸ਼ਨ ਰੱਦ ਹੋਣ ਦੇ ਨਾਲ ਹੀ ਕਾਨੂੰਨੀ ਕਾਰਵਾਈ ਵਿੱਚ ਇੱਕ ਵੱਡਾ ਮੋੜ ਆ ਗਿਆ ਹੈ ਅਤੇ ਕੰਗਨਾ ਨੂੰ ਅਦਾਲਤ ਵਿੱਚ ਹਾਜ਼ਰ ਹੋਣਾ ਪੈ ਸਕਦਾ ਹੈ।
