ਹੁਸ਼ਿਆਰਪੁਰ 13 June 2026 AJ DI Awaaj
Punjab Desk : ਪਿੰਡ ਮੰਨਣ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਆਗੂ ਦੀ ਜ਼ਮੀਨੀ ਵਿਵਾਦ ਦੇ ਚੱਲਦਿਆਂ ਬੇਰਹਿਮੀ ਨਾਲ ਹੱ*ਤਿਆ ਕਰ ਦਿੱਤੀ ਗਈ। ਮ੍ਰਿ*ਤਕ ਦੀ ਪਛਾਣ ਹਰਪਿੰਦਰ ਸਿੰਘ ਸੋਨੂੰ ਪੁੱਤਰ ਸੁਰਜੀਤ ਸਿੰਘ ਵਜੋਂ ਹੋਈ ਹੈ।
ਪਰਿਵਾਰਕ ਮੈਂਬਰਾਂ ਦੇ ਅਨੁਸਾਰ ਪਿੰਡ ਵਿੱਚ ਜ਼ਮੀਨ ਨੂੰ ਲੈ ਕੇ ਕਾਫ਼ੀ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਇਸ ਮਾਮਲੇ ਵਿੱਚ ਅਦਾਲਤ ਵੱਲੋਂ ਉਨ੍ਹਾਂ ਦੇ ਹੱਕ ਵਿੱਚ ਫ਼ੈਸਲਾ ਵੀ ਸੁਣਾਇਆ ਗਿਆ ਸੀ। ਇਸ ਦੇ ਬਾਵਜੂਦ ਵਿਰੋਧੀ ਧਿਰ ਨਾਲ ਸੰਬੰਧਿਤ ਕਰੀਬ ਅੱਠ ਵਿਅਕਤੀਆਂ ਨੇ ਹਰਪਿੰਦਰ ਸਿੰਘ ‘ਤੇ ਤੇ*ਜ਼ਧਾ*ਰ ਹ*ਥਿਆ*ਰਾਂ ਨਾਲ ਹਮਲਾ ਕਰ ਦਿੱਤਾ।
ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਬੇਹੱਦ ਬੇਰਹਿਮੀ ਨਾਲ ਵਾਰ ਕਰਦੇ ਹੋਏ ਹਰਪਿੰਦਰ ਸਿੰਘ ਦੀ ਹੱ*ਤਿਆ ਕਰ ਦਿੱਤੀ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਅਤੇ ਤਣਾਅ ਦਾ ਮਾਹੌਲ ਬਣ ਗਿਆ ਹੈ।
ਪੀੜਤ ਪਰਿਵਾਰ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਗੁਹਾਰ ਲਗਾਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।














