ਤਰਨਤਾਰਨ ‘ਚ ਗੋ*ਲੀਕਾਂਡ, ਦੋ ਭਰਾਵਾਂ ਦੀ ਮੌ*ਤ

20

ਤਰਨਤਾਰਨ 05 Aug 2026 AJ DI Awaaj

Punjab Desk :  ਤਰਨਤਾਰਨ ਜ਼ਿਲ੍ਹੇ ਦੇ ਝਬਾਲ ਕਸਬੇ ਵਿੱਚ ਇੱਕ ਖੂ*ਨੀ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਦੋ ਸਕੇ ਭਰਾਵਾਂ ਦੀ ਗੋ*ਲੀ ਮਾਰ ਕੇ ਹੱ*ਤਿਆ ਕਰ ਦਿੱਤੀ ਗਈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦ*ਹਿਸ਼ਤ ਦਾ ਮਾਹੌਲ ਬਣ ਗਿਆ ਹੈ।

ਮ੍ਰਿ*ਤਕਾਂ ਦੀ ਪਛਾਣ ਗੁਰਵਿੰਦਰ ਸਿੰਘ ਅਤੇ ਕੁਲਵਿੰਦਰ ਸਿੰਘ ਵਜੋਂ ਹੋਈ ਹੈ। ਮੁੱਢਲੀ ਜਾਣਕਾਰੀ ਮੁਤਾਬਕ ਇਹ ਮਾਮਲਾ ਨਿੱਜੀ ਰੰਜਿਸ਼ ਨਾਲ ਜੁੜਿਆ ਹੋ ਸਕਦਾ ਹੈ, ਹਾਲਾਂਕਿ ਪੁਲਿਸ ਵੱਲੋਂ ਸਾਰੇ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਹਮ*ਲਾਵਰ ਦਾ ਨਿਸ਼ਾਨਾ ਪਰਿਵਾਰ ਦਾ ਇੱਕ ਨੌਜਵਾਨ ਸੀ। ਜਦੋਂ ਉਸ ਨੂੰ ਬਚਾਉਣ ਲਈ ਉਸ ਦਾ ਪਿਤਾ ਅਤੇ ਚਾਚਾ ਅੱਗੇ ਆਏ ਤਾਂ ਹਮ*ਲਾਵਰ ਨੇ ਉਨ੍ਹਾਂ ‘ਤੇ ਗੋ*ਲੀਆਂ ਚਲਾ ਦਿੱਤੀਆਂ। ਗੰਭੀਰ ਜ਼*ਖ਼ਮੀ ਹੋਏ ਦੋਵਾਂ ਨੂੰ ਪਰਿਵਾਰਕ ਮੈਂਬਰਾਂ ਨੇ ਤੁਰੰਤ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਪਹੁੰਚਾਇਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌ*ਤ ਹੋ ਗਈ।

ਘਟਨਾ ਤੋਂ ਬਾਅਦ ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਨੇ ਕਥਿਤ ਹਮ*ਲਾਵਰ ਦੇ ਟਰੈਕਟਰ ਨੂੰ ਅੱਗ ਲਗਾ ਦਿੱਤੀ, ਜਿਸ ਕਾਰਨ ਕੁਝ ਸਮੇਂ ਲਈ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣਿਆ ਰਿਹਾ।

ਸੂਚਨਾ ਮਿਲਦੇ ਹੀ ਥਾਣਾ ਝਬਾਲ ਦੀ ਪੁਲਿਸ ਅਤੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਪੁਲਿਸ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਸਬੂਤ ਇਕੱਠੇ ਕਰਨ ਸ਼ੁਰੂ ਕਰ ਦਿੱਤੇ ਹਨ ਅਤੇ ਮੁਲਜ਼ਮ ਦੀ ਭਾਲ ਲਈ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ।

ਪੁਲਿਸ ਅਨੁਸਾਰ ਹ*ਮਲੇ ਦੇ ਕਾਰਨਾਂ ਅਤੇ ਰੰਜਿਸ਼ ਦੀ ਪਿਛੋਕੜ ਦੀ ਜਾਂਚ ਕੀਤੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਅਤੇ ਇਕੱਠੇ ਕੀਤੇ ਸਬੂਤਾਂ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।