Sep. 13,2026 Aj Di Awaaj
Bollywood Desk: ਪੰਜਾਬ ਦੇ ਮਸ਼ਹੂਰ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਬਰਨਾਲਾ ਸਥਿਤ ਘਰ ‘ਤੇ ਗੋ*ਲੀਆਂ ਚੱਲਣ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਮੋਟਰਸਾਈਕਲ ‘ਤੇ ਸਵਾਰ ਸਨ ਤਿੰਨ ਨੌਜਵਾਨ
ਮੁੱਢਲੀ ਜਾਣਕਾਰੀ ਮੁਤਾਬਕ ਤਿੰਨ ਅਣਪਛਾਤੇ ਨੌਜਵਾਨ ਇੱਕ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਅਤੇ ਗੁਲਾਬ ਸਿੱਧੂ ਦੇ ਘਰ ਵੱਲ ਫਾਇਰਿੰਗ ਕਰਕੇ ਮੌਕੇ ਤੋਂ ਫਰਾਰ ਹੋ ਗਏ।
ਘਟਨਾ ਦੌਰਾਨ ਕਿਸੇ ਦੇ ਜ਼ਖਮੀ ਹੋਣ ਜਾਂ ਜਾਨੀ ਨੁਕਸਾਨ ਦੀ ਜਾਣਕਾਰੀ ਫਿਲਹਾਲ ਸਾਹਮਣੇ ਨਹੀਂ ਆਈ ਹੈ।
CCTV ਕੈਮਰੇ ‘ਚ ਕੈਦ ਹੋਈ ਵਾਰਦਾਤ
ਗੋਲੀਬਾਰੀ ਦੀ ਇਹ ਪੂਰੀ ਘਟਨਾ ਗਲੀ ਵਿੱਚ ਲੱਗੇ CCTV ਕੈਮਰੇ ਵਿੱਚ ਕੈਦ ਹੋ ਗਈ ਹੈ। CCTV ਫੁਟੇਜ ਦੇ ਆਧਾਰ ‘ਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਫਾਇਰਿੰਗ ਦੇ ਪਿੱਛੇ ਕੀ ਕਾਰਨ ਸੀ ਅਤੇ ਹਮਲਾਵਰਾਂ ਦਾ ਨਿਸ਼ਾਨਾ ਕੀ ਸੀ, ਇਸ ਬਾਰੇ ਅਜੇ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ। ਪੁਲਿਸ ਜਾਂਚ ਤੋਂ ਬਾਅਦ ਹੀ ਪੂਰਾ ਮਾਮਲਾ ਸਪੱਸ਼ਟ ਹੋਵੇਗਾ।



















