ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਜਲਦ ਰਿਲੀਜ਼, ਫੈਨਜ਼ ਉਤਸ਼ਾਹਿਤ

42

Mansa 26 Mar 2026 AJ DI Awaaj

Punjab Desk :  ਮਰਹੂਮ ਪੰਜਾਬੀ ਗਾਇਕ Sidhu Moosewala ਦੇ ਫੈਨਜ਼ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਹਾਲ ਹੀ ਵਿੱਚ ਉਨ੍ਹਾਂ ਦੇ ਅਧਿਕਾਰਕ ਇੰਸਟਾਗ੍ਰਾਮ ਪੇਜ ‘ਤੇ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਜਲਦ ਹੀ ਉਨ੍ਹਾਂ ਦਾ ਇੱਕ ਹੋਰ ਨਵਾਂ ਗੀਤ ਰਿਲੀਜ਼ ਹੋਣ ਵਾਲਾ ਹੈ।

“ਬਰੋਟਾ” ਗੀਤ ਦੀ ਵੱਡੀ ਸਫਲਤਾ ਤੋਂ ਬਾਅਦ ਹੁਣ ਫੈਨਜ਼ ਵਿੱਚ ਨਵੇਂ ਗੀਤ ਲਈ ਕਾਫੀ ਉਤਸ਼ਾਹ ਹੈ। ਇੰਸਟਾਗ੍ਰਾਮ ਸਟੋਰੀ ਰਾਹੀਂ ਫੈਨਜ਼ ਦਾ ਧੰਨਵਾਦ ਕਰਦੇ ਹੋਏ ਨਵੇਂ ਗੀਤ ਦਾ ਇਸ਼ਾਰਾ ਦਿੱਤਾ ਗਿਆ ਹੈ।

ਤਕਰੀਬਨ ਤਿੰਨ ਮਹੀਨੇ ਪਹਿਲਾਂ ਰਿਲੀਜ਼ ਹੋਏ “ਬਰੋਟਾ” ਨੇ ਯੂਟਿਊਬ ‘ਤੇ 100 ਮਿਲੀਅਨ ਤੋਂ ਵੱਧ ਵਿਊਜ਼ ਹਾਸਲ ਕੀਤੇ ਹਨ ਅਤੇ ਕਮੈਂਟਸ ਦੇ ਮਾਮਲੇ ਵਿੱਚ ਵੀ ਵੱਡੇ ਰਿਕਾਰਡ ਬਣਾਏ ਹਨ।

ਗੌਰਤਲਬ ਹੈ ਕਿ 29 ਮਈ 2022 ਨੂੰ 28 ਸਾਲ ਦੀ ਉਮਰ ਵਿੱਚ Sidhu Moosewala ਦਾ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੀ ਮੌਤ ਤੋਂ ਬਾਅਦ ਵੀ ਉਨ੍ਹਾਂ ਦੀ ਲੋਕਪ੍ਰਿਯਤਾ ਲਗਾਤਾਰ ਵਧ ਰਹੀ ਹੈ ਅਤੇ ਹੁਣ ਤੱਕ ਲਗਭਗ ਇੱਕ ਦਰਜਨ ਗਾਣੇ ਰਿਲੀਜ਼ ਹੋ ਚੁੱਕੇ ਹਨ। ਫੈਨਜ਼ ਹੁਣ ਨਵੇਂ ਗੀਤ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ।