ਨਸ਼ਿਆਂ ਵਿਰੁੱਧ ਹਸਤਾਖ਼ਰ ਮੁਹਿੰਮ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਕਾਲ ਅਕੈਡਮੀ ‘ਚ ਆਯੋਜਨ – ਜੱਜ ਰਾਜ ਕੁਮਾਰ

80

ਸ੍ਰੀ ਮੁਕਤਸਰ ਸਾਹਿਬ, 31 ਮਈ 2025 Aj DI Awaaj

ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨ ਜੱਜ ਜੀਆਂ ਦੀ ਅਗਵਾਈ ਹੇਠ, ਨਸ਼ਿਆਂ ਦੇ ਵਿਰੁੱਧ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਾਹਿਬ ਜੀਆਂ ਵੱਲੋਂ ਸਕੂਲ ਦੇ ਬੱਚਿਆਂ ਅਤੇ ਸਮਾਜ ਦੇ ਆਮ ਲੋਕਾਂ ਨੂੰ ਇਹ ਸੰਦੇਸ਼ ਦਿੰਦੇ ਹੋਏ ਕਿਹਾ ਕਿ ਆਉਣ ਵਾਲੀ ਪੀੜ੍ਹੀ ਨੂੰ ਨਸ਼ੇ ਤੋਂ ਬਚਾਓ ਅਤੇ ਦੇਸ਼ ਨੂੰ ਨਸ਼ਾ ਮੁਕਤ ਦੇਸ਼ ਬਣਾਓ। ਇਸ ਸੈਮੀਨਾਰ ਵਿੱਚ ਉਹਨਾਂ ਨੇ ਲੋਕਾਂ ਨੂੰ ਤੰਦਰੁਸਤ ਸਮਾਜ ਸਿਰਜਣ ਲਈ ਨੌਜਵਾਨਾਂ ਨੂੰ ਨਸ਼ੇ ਛੱਡ ਕੇ ਪੰਜਾਬ ਦੀ ਤਰੱਕੀ ਲਈ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨੌਜਵਾਨ ਨਸ਼ੇ ਵਰਗੀ ਭੈੜੀ ਅਲਾਮ ਤੋਂ ਪੀੜ੍ਹਤ ਹਨ ਅਤੇ ਜੋ ਵੀ ਨੌਜਵਾਨ ਨਸ਼ਾ ਛੱਡਣਾ ਚਾਹੁੰਦਾ ਹੈ ਉਹ ਜ਼ਿਲ੍ਹਿਆਂ ਦੇ ਵਿਚ ਚੱਲ ਰਹੇ ਨਸ਼ਾ ਛਡਾਓ ਕੇਂਦਰਾਂ ਵਿੱਚ ਦਾਖਲ ਹੋ ਸਕਦੇ ਹਨ। ਇਸ ਮੌਕੇ ਅਕਾਲ ਅਕੈਡਮੀ ਸਕੂਲ ਦੇ ਬੱਚਿਆਂ ਨੂੰ ਮਾਨਯੋਗ ਜੱਜ ਸਾਹਿਬ ਵੱਲੋਂ ਨਸ਼ਾ ਨਾ ਕਰਨ ਸਬੰਧੀ ਸਹੁੰ ਚੁਕਾਈ ਗਈ ਅਤੇ ਹਸਤਾਖ਼ਰ ਕਰਵਾਏ ਗਏ।

           ਇਸ ਤੋਂ ਇਲਾਵਾ ਸ੍ਰੀ ਹਿਮਾਂਸ਼ੂ ਅਰੋੜਾ, ਮਾਨਯੋਗ ਸਕੱਤਰ ਸਾਹਿਬ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜੀਆਂ ਨੇ ਬੱਚਿਆਂ ਨੂੰ ਦੱਸਿਆ ਕਿ ਨਸ਼ਾ ਇੱਕ ਮਿੱਠਾ ਜ਼ਹਿਰ ਹੈ ਜੋ ਕਿ ਪਹਿਲਾਂ-ਪਹਿਲ ਅਰਾਮ ਅਤੇ ਖੁਸ਼ੀ ਦਿੰਦਾ ਹੈ ਪਰੰਤੂ ਅੰਤ ਵਿੱਚ ਅੰਦਰੂਨੀ ਕਮਜੋਰੀ ਵਜੋਂ ਉੱਭਰਕੇ ਸਾਹਮਣੇ ਆਉਂਦਾ ਹੈ ਜਿਸ ਕਾਰਨ ਵਿਅਕਤੀ ਉਸ ਦਾ ਆਦੀ ਹੋ ਜਾਂਦਾ ਹੈ ਅਤੇ ਹੌਲੀ-ਹੌਲੀ ਨਸ਼ੇ ਵਿੱਚ ਧਸਦਾ ਚਲਾ ਜਾਂਦਾ ਹੈ। ਇਸ ਤੋਂ ਇਲਾਵਾ ਮਾਨਯੋਗ ਸਕੱਤਰ ਸਾਹਿਬ ਜੀਆਂ ਨੇ ਦੱਸਿਆ ਕਿ ਬੱਚਿਆਂ ਅਤੇ ਨੌਜਵਾਨਾਂ ਨੂੰ ਵੀ ਚਾਹੀਦਾ ਹੈ ਕਿ ਉਹ ਦ੍ਰਿੜ ਸੰਕਲਪ ਲੈ ਕੇ ਨਸ਼ਾ ਸੇਵਨ ਕਰਨ ਤੋਂ ਦੂਰ ਰਹਿਣ ਅਤੇ ਆਪਣੇ ਸਾਥੀਆਂ ਨੂੰ ਵੀ ਨਸ਼ੇ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਅਤੇ ਜੇਕਰ ਉਹਨਾਂ ਨੂੰ ਕੋਈ ਨਸ਼ਾ ਕਰਵਾਉਦਾ ਹੈ ਜਾਂ ਵੇਚਦਾ ਹੈ ਤਾਂ ਉਸ ਦਾ ਇਕੱਠੇ ਹੋ ਕੇ ਵਿਰੋਧ ਕਰਨ। ਇਸ ਮੌਕੇ  ਸਕੂਲ ਦੇ ਪ੍ਰਿੰਸੀਪਲ ਸਾਹਿਬ ਜੀਆਂ ਵੱਲੋਂ ਮਾਣਯੋਗ ਜੱਜ ਸਾਹਿਬ ਅਤੇ ਪ੍ਰੈੱਸ ਮੀਡੀਆ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸਕੂਲ  ਦੇ ਪ੍ਰਿੰਸੀਪਲ, ਸਮੂਹ ਸਟਾਫ ਅਤੇ ਵਿਦਿਆਰਥੀ ਸ਼ਾਮਿਲ ਸਨ।