ਗੁਰਗਾਓਂ ਵਿੱਚ “ਸਿੰਗਲ ਯੂਜ਼ ਪਲਾਸਟਿਕ” ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਜਾਵੇ : ਰਾਵ ਨਰਬੀਰ ਸਿੰਘ

3

ਚੰਡੀਗੜ੍ਹ, ਅੱਜ ਦੀ ਆਵਾਜ਼ | 30 ਅਪ੍ਰੈਲ 2025

ਹਰਿਆਣਾ ਦੇ ਵਾਤਾਵਰਨ ਮੰਤਰੀ ਰਾਵ ਨਰਬੀਰ ਸਿੰਘ ਨੇ ਅਧਿਕਾਰੀਆਂ ਨੂੰ ਹੁਕਮ ਦਿੱਤਾ ਹੈ ਕਿ ਗੁਰਗਾਓਂ ਵਿੱਚ “ਸਿੰਗਲ ਯੂਜ਼ ਪਲਾਸਟਿਕ” ਉੱਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਬਾਜ਼ਾਰਾਂ ਵਿੱਚ ਜਾਂਚ ਮੁਹਿੰਮ ਚਲਾਈ ਜਾਵੇ ਅਤੇ ਜਿਥੇ ਵੀ ਇਹ ਪਲਾਸਟਿਕ ਗੈਰਕਾਨੂੰਨੀ ਤੌਰ ‘ਤੇ ਵਰਤੀ ਜਾ ਰਹੀ ਹੋਵੇ, ਉੱਥੇ ਨਿਯਮਾਂ ਦੇ ਅਨੁਸਾਰ ਕਾਰਵਾਈ ਕੀਤੀ ਜਾਵੇ। ਰਾਵ ਨਰਬੀਰ ਸਿੰਘ ਅੱਜ ਇੱਥੇ “ਹਰਿਆਣਾ ਰਾਜ ਪ੍ਰਦੂਸ਼ਣ ਨਿਯੰਤਰਣ ਬੋਰਡ” ਦੇ ਅਧਿਕਾਰੀਆਂ ਦੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਗੁਰਗਾਓਂ ਨੂੰ ਹਰਿਆਣਾ ਦੀ ਆਰਥਿਕ ਰਾਜਧਾਨੀ ਕਿਹਾ ਜਾਂਦਾ ਹੈ। ਇੱਥੇ ਕਈ ਵੱਡੀਆਂ ਕੰਪਨੀਆਂ ਦੇ ਦਫਤਰ ਹਨ, ਜਿਥੇ ਦੇਸ਼ ਹੀ ਨਹੀਂ ਸਗੋਂ ਵਿਦੇਸ਼ਾਂ ਤੋਂ ਆਏ ਹੋਏ ਅਧਿਕਾਰੀ ਵੀ ਕੰਮ ਕਰਦੇ ਹਨ। ਇਨ੍ਹਾਂ ਸਾਰੇ ਤਥਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਗੁਰਗਾਓਂ ਨੂੰ ਪ੍ਰਦੂਸ਼ਣ ਰਹਿਤ ਰੱਖਣਾ ਸਾਡੀ ਪ੍ਰਾਥਮਿਕਤਾ ਹੈ।

ਉਨ੍ਹਾਂ ਕਿਹਾ ਕਿ ਭਾਵੇਂ ਰਾਜ ਵਿੱਚ “ਸਿੰਗਲ ਯੂਜ਼ ਪਲਾਸਟਿਕ” ‘ਤੇ ਸਰਕਾਰੀ ਤੌਰ ‘ਤੇ ਪਹਿਲਾਂ ਹੀ ਪਾਬੰਦੀ ਲੱਗੀ ਹੋਈ ਹੈ, ਪਰ ਲੋਕਾਂ ਵਿੱਚ ਜਾਣਕਾਰੀ ਦੀ ਘਾਟ ਕਾਰਨ ਅਜੇ ਵੀ ਕਈ ਦੁਕਾਨਦਾਰ, ਸ਼ਾਪਿੰਗ ਮਾਲ, ਹੋਟਲ, ਢਾਬੇ ਅਤੇ ਹੋਰ ਸੰਸਥਾਵਾਂ ਵਲੋਂ ਇਹ ਪਲਾਸਟਿਕ ਖੁੱਲ੍ਹੇਆਮ ਵਰਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ “ਸਿੰਗਲ ਯੂਜ਼ ਪਲਾਸਟਿਕ” ਨਾਲ ਬਣਦੇ “ਪਲਾਸਟਿਕ ਕੈਰੀ ਬੈਗ” ਦਾ ਢੰਗ ਨਾਲ ਨਿਸਤਾਰ ਨਹੀਂ ਹੁੰਦਾ, ਜਿਸ ਨਾਲ ਪ੍ਰਦੂਸ਼ਣ ਵਿੱਚ ਵਾਧਾ ਹੋ ਰਿਹਾ ਹੈ। ਇਹ ਪਲਾਸਟਿਕ ਵਾਤਾਵਰਨ ਲਈ ਬਹੁਤ ਹੀ ਖ਼ਤਰਨਾਕ ਸਾਬਤ ਹੋ ਰਹੀ ਹੈ।

ਰਾਵ ਨਰਬੀਰ ਸਿੰਘ ਨੇ ਅਧਿਕਾਰੀਆਂ ਨੂੰ ਸਖ਼ਤ ਹੁਕਮ ਦਿੱਤੇ ਕਿ ਗੁਰਗਾਓਂ ਵਿੱਚ “ਸਿੰਗਲ ਯੂਜ਼ ਪਲਾਸਟਿਕ” ਵਿਰੁੱਧ ਇੱਕ ਤੀਬਰ ਮੁਹਿੰਮ ਚਲਾਈ ਜਾਵੇ ਅਤੇ ਇਸ ਉੱਤੇ ਪੂਰੀ ਤਰ੍ਹਾਂ ਰੋਕ ਲਗਾਈ ਜਾਵੇ।

ਇਸ ਮੌਕੇ ਉੱਤੇ ਵਾਤਾਵਰਨ ਵਿਭਾਗ ਦੇ ਵਾਧੂ ਮੁੱਖ ਸਕੱਤਰ ਸ਼੍ਰੀ ਆਨੰਦ ਮੋਹਨ ਸ਼ਰਨ ਤੇ ਹੋਰ ਉੱਚ ਅਧਿਕਾਰੀ ਵੀ ਮੌਜੂਦ ਸਨ।