ਸੰਗਰੂਰ, 17 ਜੂਨ 2026 AJ DI Awaaj
Punjab Desk : ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ ਆਈ ਆਰ -2026 ਦੀ ਪ੍ਰਕਿਰਿਆ ਨੂੰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਸੰਗਰੂਰ ਵਿੱਚ ਗਠਿਤ ਕੀਤੀਆਂ ਗਈਆਂ ਵੱਖ-ਵੱਖ ਟੀਮਾਂ ਦੇ ਨੋਡਲ ਅਫਸਰਾਂ/ਸਹਾਇਕਾਂ ਦੀ ਵਧੀਕ ਡਿਪਟੀ ਕਮਿਸ਼ਨਰ(ਜ)-ਕਮ-ਵਧੀਕ ਜ਼ਿਲ੍ਹਾ ਚੋਣ ਅਫਸਰ, ਸੰਗਰੂਰ ਸ਼੍ਰੀ ਅੰਕੂਰ ਮਹਿੰਦਰੂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੰਗਰੂਰ ਵਿਖੇ ਮੀਟਿੰਗ-ਕਮ-ਟ੍ਰੇਨਿੰਗ ਹੋਈ।
ਮੀਟਿੰਗ-ਕਮ-ਟ੍ਰੇਨਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋਂ ਐੱਸ.ਆਈ.ਆਰ-2026 ਦੀ ਪ੍ਰਕਿਰਿਆ ਅਤੇ ਸ਼ਡਿਊਲ ਸਬੰਧੀ ਸਮੂਹ ਨੋਡਲ ਅਫਸਰਾਂ ਨੂੰ ਜਾਣੂ ਕਰਵਾਇਆ ਗਿਆ ਅਤੇ ਵੱਖ-ਵੱਖ ਟੀਮਾਂ ਦੇ ਰੋਲ ਅਤੇ ਜ਼ਿੰਮੇਵਾਰੀਆਂ ਸਬੰਧੀ ਸਮੂਹ ਨੋਡਲ ਅਫਸਰਾਂ ਨੂੰ ਸੁਚੇਤ ਕਰਦੇ ਹੋਏ ਇਸ ਅਹਿਮ ਮਿਤੀਬੱਧ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਕਿਹਾ ਗਿਆ ਤਾਂ ਜੋ ਕਿਸੇ ਵੀ ਵੋਟਰ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਦਰਪੇਸ਼ ਨਾ ਆਵੇ।
ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਤਹਿਤ ਵੋਟਰ ਸੂਚੀ ਦੀ ਮੁਢਲੀ ਪ੍ਰਕਾਸ਼ਨਾ ਮਿਤੀ 03-08-2026 ਨੂੰ ਕੀਤੀ ਜਾਵੇਗੀ। ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦਾ ਸਮਾਂ ਹੁਣ ਮਿਤੀ 03-08-2026 ਤੋਂ ਮਿਤੀ 02-09-2026 ਤਕ ਹੋਵੇਗਾ। ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ ਅਤੇ ਨੋਟਿਸ ਜਾਰੀ ਕਰਨ ਦਾ ਸਮਾਂ ਮਿਤੀ 03-08-2026 ਤੋਂ ਮਿਤੀ 28-09-2026 ਤਕ ਹੈ।
ਇਸ ਮੀਟਿੰਗ ਵਿੱਚ ਚੋਣ ਤਹਿਸੀਲਦਾਰ ਸ਼੍ਰੀਮਤੀ ਪਰਮਜੀਤ ਕੌਰ ਸਮੇਤ ਵੱਖ-ਵੱਖ ਨੋਡਲ ਅਫਸਰ ਹਾਜ਼ਰ ਸਨ।














