ਖਡੂਰ ਸਾਹਿਬ/ਤਰਨ ਤਾਰਨ, 16 ਜੂਨ 2026 AJ DI Awaaj
Punjab Desk : ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ) ਸਬੰਧੀ ਅੱਜ ਇਕ ਵਿਆਪਕ ਸਿਖਲਾਈ ਪ੍ਰੋਗਰਾਮ ਈ.ਆਰ.ਓ-ਕਮ-ਐਸ.ਡੀ.ਐਮ ਖਡੂਰ ਸਾਹਿਬ ਸੰਜੀਵ ਸ਼ਰਮਾ ਦੀ ਅਗਵਾਈ ਹੇਠ ਕਰਵਾਇਆ ਗਿਆ। ਬੀ.ਈ.ਓ ਦਫਤਰ ਖਡੂਰ ਸਾਹਿਬ ਵਿਖੇ ਕਰਵਾਏ
ਇਸ ਸਿਖਲਾਈ ਪ੍ਰੋਗਰਾਮ ਵਿੱਚ ਵਿਧਾਨ ਸਭਾ ਚੋਣ ਹਲਕਾ 024-ਖਡੂਰ ਸਾਹਿਬ ਅਧੀਨ ਆਉਂਦੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਨੇ ਭਾਗ ਲਿਆ।
ਇਸ ਮੌਕੇ ਐਸ.ਆਈ.ਆਰ ਪ੍ਰਕਿਰਿਆ ਦੇ ਸਫ਼ਲਤਾਪੂਰਵਕ ਲਾਗੂਕਰਨ ਨੂੰ ਯਕੀਨੀ ਬਣਾਉਣ ਵਿੱਚ ਬੀ.ਐਲ.ਓਜ਼ ਦੀ ਮਹੱਤਵਪੂਰਨ ਭੂਮਿਕਾ ‘ਤੇ ਚਾਨਣਾ ਪਾਇਆ ਗਿਆ ਅਤੇ ਸਾਰਿਆਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ ਗਏ।
ਸਿਖਲਾਈ ਸੈਸ਼ਨ ਦੌਰਾਨ ਮਾਸਟਰ ਟ੍ਰੇਨਰਾਂ ਵੱਲੋਂ ਵਿਸ਼ੇਸ਼ ਸੋਧ ਪ੍ਰਕਿਰਿਆ ਦੇ ਵੱਖ-ਵੱਖ ਪਹਿਲੂਆਂ ਬਾਰੇ ਵਿਸਥਾਰ ਨਾਲ ਦੱਸਿਆ ਗਿਆ, ਜਿਸ ਵਿੱਚ ਫੀਲਡ ਤਸਦੀਕ, ਫਾਰਮਾਂ ਦੀ ਇਕੱਤਰਤਾ ਅਤੇ ਜਾਂਚ, ਵੋਟਰ ਵੇਰਵਿਆਂ ਨੂੰ ਅਪਡੇਟ ਕਰਨਾ, ਦਾਅਵਿਆਂ ਅਤੇ ਇਤਰਾਜ਼ਾਂ ਨੂੰ ਸੰਭਾਲਣਾ ਅਤੇ ਚੋਣ ਪ੍ਰਬੰਧਨ ਸਾਫਟਵੇਅਰ, ਬੀ.ਐਲ.ਓ ਐਪ ਤੇ ਡਿਜੀਟਲ ਪਲੇਟਫਾਰਮਾਂ ਦੀ ਪ੍ਰਭਾਵਸ਼ਾਲੀ ਵਰਤੋਂ ਸ਼ਾਮਲ ਸੀ।
ਫੋਟੋ ਕੈਪਸ਼ਨ :
-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਬੀ.ਐਲ.ਓਜ਼ ਨੂੰ ਐਸ.ਆਈ.ਆਰ ਟ੍ਰੇਨਿੰਗ ਦਿੱਤੇ ਜਾਣ ਦਾ ਦ੍ਰਿਸ਼।














