ਬਰਨਾਲਾ, 30 ਮਾਰਚ 2026 AJ DI Awaaj
Punjab Desk : ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਵਲੋਂ ਸ੍ਰੀ ਮਹਾਂਵੀਰ ਜਯੰਤੀ ਦੇ ਮੱਦੇਨਜ਼ਰ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 31 ਮਾਰਚ 2026 ਦਿਨ ਮੰਗਲਵਾਰ ਨੂੰ ਜ਼ਿਲ੍ਹਾ ਬਰਨਾਲਾ ਦੇ ਬੁਚੜਖਾਨੇ, ਮੀਟ/ ਮੱਛੀ ਅਤੇ ਆਂਡੇ ਦੀਆਂ ਦੁਕਾਨਾਂ/ ਰੇਹੜੀਆਂ ਬੰਦ ਰੱਖਣ ਦਾ ਹੁਕਮ ਜਾਰੀ ਕੀਤਾ ਹੈ ਅਤੇ ਇਸ ਦਿਨ ਹੋਟਲ/ਢਾਬਿਆਂ/ਅਹਾਤਿਆਂ ‘ਤੇ ਮੀਟ ਆਂਡੇ ਬਣਾਉਣ ‘ਤੇ ਪਾਬੰਦੀ ਲਗਾਈ ਗਈ ਹੈ।
ਓਹਨਾਂ ਹੁਕਮਾਂ ਵਿੱਚ ਕਿਹਾ ਕਿ ਜੈਨ ਸਭਾ ਵਲੋਂ ਮਹਾਂਵੀਰ ਜਯੰਤੀ ਦਾ ਦਿਹਾੜਾ ਪੂਰੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਜਾਂਦਾ ਹੈ ਅਤੇ ਉਨ੍ਹਾਂ ਵਲੋਂ ਬੁਚੜਖਾਨੇ, ਮੀਟ ਅਤੇ ਆਂਡੇ ਦੀਆਂ ਦੁਕਾਨਾਂ/ ਰੇਹੜੀਆਂ ਬੰਦ ਕਰਨ ਦੀ ਮੰਗ ਕੀਤੀ ਗਈ ਹੈ।














