ਸਮਾਜ ਸੇਵਕ ਅਤੇ ਵਾਤਾਵਰਣ ਪ੍ਰੇਮੀ ਸ਼ੌਕਤ ਅਲੀ ਨੇ ਨਵੇਂ ਸਾਲ ਮੌਕੇ ਦਫ਼ਤਰ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਖੇ ਬੂਟੇ ਵੰਡੇ

110
  • ਅੰਮ੍ਰਿਤ ਪਾਲ ਸਿੰਘ ਨੇ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਦੀ ਭਲਾਈ ਲਈ  ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਸੰਭਾਲ ਦਾ ਦਿੱਤਾ ਸੱਦਾ

 ਮਾਲੇਰਕੋਟਲਾ 07 ਜਨਵਰੀ 2025: Aj Di Awaaj

ਹਰ ਸਾਲ ਦੀ ਤਰ੍ਹਾਂ ਸਮਾਜ ਸੇਵਕ ਅਤੇ ਵਾਤਾਵਰਣ ਪ੍ਰੇਮੀ ਸ਼ੌਕਤ ਅਲੀ ਨੇ ਨਵੇਂ ਸਾਲ ਮੌਕੇ ਦਫ਼ਤਰ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਖੇ ਬੂਟੇ ਲਗਾਏ ।ਇਸ ਮੌਕੇ ਉਨ੍ਹਾਂ ਸੁਪਰਡੈਂਟ ਡਿਪਟੀ ਕਮਿਸ਼ਨਰ ਦਫ਼ਤਰ ਅੰਮ੍ਰਿਤ ਪਾਲ ਸਿੰਘ ਅਤੇ ਹੋਰ ਦਫ਼ਤਰੀ ਸਟਾਫ ਨੂੰ ਫੁਲਾਂ ਦੇ ਗਮਲੇ ਅਤੇ ਸਜਾਵਟੀ ਬੂਟੇ ਭੇਂਟ ਕੀਤੇ ।

ਵਾਤਾਵਰਣ ਪ੍ਰੇਮੀ ਸ਼ੌਕਤ ਅਲੀ ਨੇ ਇਸ ਮੌਕੇ ਦਫ਼਼ਤਰੀ ਸਟਾਫ ਅਤੇ ਜ਼ਿਲ੍ਹਾ ਨਿਵਾਸੀਆਂ ਨੂੰ ਆਪਣੇ ਘਰਾਂ ,ਦੁਕਾਨਾਂ ਅਤੇ ਆਲ਼ੇ-ਦੁਆਲੇ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਕਿਹਾ ਤਾਂ ਜੋ ਅਸੀਂ ਸਾਰੇ ਸਾਫ਼ ਸੁਥਰੇ ਵਾਤਾਵਰਨ ਵਿੱਚ ਸਾਹ ਲੈ ਸਕੀਏ। ਉਨ੍ਹਾਂ ਕਿਹਾ ਕਿ ਪਲੀਤ ਹੋ ਰਿਹਾ ਵਾਤਾਵਰਣ ਚਿੰਤਾ ਦਾ ਵਿਸ਼ਾ ਹੈ, ਵਾਤਾਵਰਨ ਨੂੰ ਬਚਾਉਣ ਲਈ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ।

ਸੁਪਰਡੈਂਟ ਡਿਪਟੀ ਕਮਿਸ਼ਨਰ ਦਫ਼ਤਰ ਅੰਮ੍ਰਿਤ ਪਾਲ ਸਿੰਘ ਨੇ ਨੇਕ ਕਾਰਜ ਵਿੱਚ ਲੋਕਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਦੀ ਭਲਾਈ ਲਈ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਦਾ ਸੱਦਾ ਦਿੱਤਾ ਅਤੇ ਉਨ੍ਹਾਂ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਤਾਇਨਾਤ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਸਾਨੂੰ ਸਮਾਜ ਸੇਵਕ ਅਤੇ ਵਾਤਾਵਰਣ ਪ੍ਰੇਮੀ ਸ਼ੌਕਤ ਅਲੀ ਤੋਂ ਪ੍ਰੇਰਨਾ ਲੈਂਦੇ ਹੋਏ ਆਪਣੇ ਸਪੈਸ਼ਲ ਦਿਨ ਜਿਵੇਂ ਨਵਾਂ ਸਾਲ, ਆਪਣੇ ਜਨਮ ਦਿਨ ਅਤੇ ਆਪਣੇ ਬੱਚਿਆ ਦੇ ਜਨਮ ਦਿਨਾਂ ਜਾ ਹੋਰ ਕਿਸੇ ਤਿੱਥ ਤਿਉਹਾਰ ਮੌਕੇ ਘੱਟੋ ਘੱਟ ਇੱਕ ਛਾਂਦਾਰ ਜਾਂ ਫਲਦਾਰ ਜਾਂ ਫੁੱਲਦਾਰ ਪੌਦਾ ਜ਼ਰੂਰ ਲਗਾਉਣਾ ਚਾਹੀਦਾ ਹੈ ਅਤੇ  ਵਾਤਾਵਰਣ ਦੇ ਬਚਾਓ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਚਾਹੀਦਾ ਹੈ।