ਤਰਨ ਤਾਰਨ, 22 ਜੁਲਾਈ 2026 AJ DI Awaaj
Punjab Desk : ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਤਰਨ ਤਾਰਨ ਸੰਜੀਵ ਕੁਮਾਰ ਦੀ ਪ੍ਰਧਾਨਗੀ ਹੇਠ ਅੱਜ ਠੋਸ ਰਹਿੰਦ-ਖੂੰਹਦ ਪ੍ਰਬੰਧਨ ਅਤੇ ਪਲਾਸਟਿਕ ਰਹਿੰਦ-ਖੂੰਹਦ ਪ੍ਰਬੰਧਨ ਗਤੀਵਿਧੀਆਂ ਨੂੰ ਲਾਗੂ ਕਰਨ ਸਬੰਧੀ ਇਕ ਸਮੀਖਿਆ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਇਕ ਸਾਫ਼-ਸੁਥਰਾ ਅਤੇ ਵਧੀਆ ਤਰਨ ਤਾਰਨ ਬਣਾਉਣ ਦੇ ਉਦੇਸ਼ ਨਾਲ ਠੋਸ ਰਹਿੰਦ-ਖੂੰਹਦ ਪ੍ਰਬੰਧ ਅਤੇ ਪਲਾਸਟਿਕ ਰਹਿੰਦ-ਖੂੰਹਦ ਪ੍ਰਬੰਧਨ ਪ੍ਰੋਜੈਕਟਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ, ਪਲਾਸਟਿਕ ਵੱਖਰਾ ਕਰਨ ਵਾਲੇ ਸ਼ੈੱਡ ਸਥਾਪਿਤ ਕਰਨ, ਕੂੜੇ ਨੂੰ ਸਹੀ ਢੰਗ ਨਾਲ ਵੱਖ-ਵੱਖ ਕਰਨ, ਫੰਡਾਂ ਦੀ ਸੁਚੱਜੀ ਵਰਤੋਂ ਕਰਨ ਅਤੇ ਸਾਰੇ ਸਬੰਧਤ ਵਿਭਾਗਾਂ ਵਿਚਕਾਰ ਨੇੜ੍ਹਲੇ ਤਾਲਮੇਲ ਬਾਰੇ ਵਿਸਥਾਰਤ ਹਦਾਇਤਾਂ ਜਾਰੀ ਕੀਤੀਆਂ ਗਈਆਂ।
ਇਸ ਮੌਕੇ ਜ਼ਿਲਾ ਵਿਕਾਸ ਤੇ ਪੰਚਾਇਤ ਅਫਸਰ ਦੇਵਿੰਦਰ ਸਿੰਘ, ਜ਼ਿਲ੍ਹਾ ਸੈਨੀਟੇਸ਼ਨ ਅਫ਼ਸਰ (ਜਲ ਸਪਲਾਈ ਅਤੇ ਸੈਨੀਟੇਸ਼ਨ) ਸੁਖਮਿੰਦਰ ਸਿੰਘ, ਸਮੂਹ ਬੀ.ਡੀ.ਪੀ.ਓਜ਼ ਅਤੇ ਕਾਰਜਕਾਰੀ ਇੰਜੀਨੀਅਰ ਪੰਚਾਇਤੀ ਰਾਜ ਸਮੇਤ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅਤੇ ਪੰਚਾਇਤੀ ਰਾਜ ਨਾਲ ਸੰਬੰਧਿਤ ਜ਼ਿਲ੍ਹੇ ਦੇ ਸਮੂਹ ਸਬ ਡਵੀਜ਼ਨਲ ਇੰਜੀਨੀਅਰ, ਜੂਨੀਅਰ ਇੰਜੀਨੀਅਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।



















