ਜੰਗੀਆਣਾ ਵਿਖੇ ਠੋਸ ਕੂੜਾ ਪ੍ਰਬੰਧਨ ਪ੍ਰੋਜੈਕਟ ਦੀ ਸ਼ੁਰੂਆਤ

32

ਬਰਨਾਲਾ, 14 ਨਵੰਬਰ 2025 AJ DI Awaaj

Punjab Desk : ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦੇ ਤਹਿਤ ਅੱਜ ਪਿੰਡ ਜੰਗੀਆਣਾ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਰਾਊਂਡ ਗਲਾਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਠੋਸ ਕੂੜਾ ਪ੍ਰਬੰਧਨ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ।

ਇਹ ਪ੍ਰੋਜੈਕਟ ਕਾਰਜਕਾਰੀ ਇੰਜਨੀਅਰ ਸ਼੍ਰੀ ਚਮਕ ਸਿੰਗਲਾ ਅਤੇ ਉਪ ਮੰਡਲ ਇੰਜੀਨੀਅਰ ਸ਼੍ਰੀ ਕੁਲਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਸ਼ੁਰੂ ਕੀਤਾ ਗਿਆ। ਪ੍ਰੋਜੈਕਟ ਦਾ ਮੁੱਖ ਮੰਤਵ ਪਿੰਡਾਂ ਵਿੱਚ ਸਫਾਈ ਪ੍ਰਣਾਲੀ ਨੂੰ ਮਜ਼ਬੂਤ ਕਰਨਾ, ਕੂੜੇ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨਾ ਅਤੇ ਪਿੰਡਾਂ ਨੂੰ ਪੂਰੀ ਤਰ੍ਹਾਂ ਸਵੱਛ ਬਣਾਉਣਾ ਹੈ। ਇਸ ਮੌਕੇ ਰਾਊਂਡ ਗਲਾਸ ਫਾਊਂਡੇਸ਼ਨ ਤੋਂ ਤਵਪ੍ਰੀਤ ਸਿੰਘ ਨੇ ਆਪਣੇ ਵਿਚਾਰ ਸਾਂਝੇ ਕੀਤੇ ਤੇ ਪਿੰਡ ਵਾਸੀਆਂ ਨੂੰ ਪ੍ਰੋਜੈਕਟ ਨੂੰ ਸਫਲ ਬਣਾਉਣ ਲਈ ਆਪਣਾ ਵਡਮੁੱਲਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।

ਸਮਾਗਮ ਵਿੱਚ ਗ੍ਰਾਮ ਪੰਚਾਇਤ ਜੰਗੀਆਣਾ ਦੀ ਸਰਪੰਚ ਗੁਰਪ੍ਰੀਤ ਕੌਰ, ਪੰਚਾਇਤ ਮੈਂਬਰ ਰੇਸ਼ਮ ਸਿੰਘ ਗਿੱਲ, ਬਲਾਕ ਕੋਆਰਡੀਨੇਟਰ ਹਰਮਲਦੀਪ ਸਿੰਘ, ਕੁਲਵਿੰਦਰ ਸਿੰਘ, ਗਗਨਦੀਪ ਸਿੰਘ, ਆਈ.ਈ.ਸੀ. ਮੀਨਾ ਸਿਧੂ, ਰਾਊਂਡ ਗਲਾਸ ਫਾਊਂਡੇਸ਼ਨ ਦੀ ਪੂਰੀ ਟੀਮ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।