ਕੋਟਕਪੂਰਾ, 8 ਨਵੰਬਰ 2025 AJ DI Awaaj
Punjab Desk : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਆਪਣੀ ਗ੍ਰਹਿ ਵਿਖੇ ਲੋਕਾਂ ਦੀਆਂ ਮੁਸ਼ਕਿਲਾ ਅਤੇ ਮੰਗਾ ਨੂੰ ਧਿਆਨ ਨਾਲ ਸੁਣਿਆ ਅਤੇ ਮੌਕੇ ਤੇ ਹੱਲ ਵੀ ਕੀਤਾ।
ਉਨ੍ਹਾਂ ਕਿਹਾ ਕਿ ਲੋਕ ਮਿਲਣੀ ਦਾ ਮਕਸਦ ਸਰਕਾਰ ਤੇ ਲੋਕਾਂ ਦਰਮਿਆਨ ਸਿੱਧਾ ਰਾਬਤਾ ਕਾਇਮ ਕਰਨਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਜ਼ਮੀਨੀ ਪੱਧਰ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ ਅਤੇ ਲੋਕ ਖੱਜਰ ਖੁਆਰੀ ਬਚ ਸਕਣ।ਉਨ੍ਹਾਂ ਲੋਕਾਂ ਨੂੰ ਯਕੀਨ ਦਿਵਾਇਆ ਕਿ ਲੋਕਾਂ ਨੂੰ ਦਰਪੇਸ਼ ਆਉਣ ਮਸ਼ਕਿਲਾਂ ਦੂਰ ਕਰਨ ਲਈ ਸੁਧਾਰ ਕੀਤੇ ਜਾ ਰਹੇ ਹਨ ਅਤੇ ਹੋਰ ਸੁਧਾਰ ਲਿਆਂਦੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਯੋਜਨਾਵਾਂ ਦਾ ਲਾਭ ਹਰ ਵਰਗ ਤੱਕ ਪਹੁੰਚਾਉਣ ਲਈ ਉਹ ਖ਼ੁਦ ਨਿਗਰਾਨੀ ਕਰਦੇ ਰਹਿੰਦੇ ਹਨ।
ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਵੱਲੋਂ ਟਰਾਂਸਪੋਰਟ ਵਿਭਾਗ ਦੀਆਂ 56 ਸੇਵਾਵਾਂ ਦੀ ਸੇਵਾਂ ਕੇਂਦਰਾਂ ਵਿੱਚ ਸ਼ੁਰੂਆਤ ਕੀਤੀ ਗਈ ਹੈ। ਇਨ੍ਹਾਂ ਸੇਵਾਵਾਂ ਦਾ ਲਾਭ ਸੇਵਾ ਕੇਂਦਰਾਂ ਜਾਂ 1076 ਹੈਲਪਲਾਈਨ ਰਾਹੀਂ ਵੀ ਲਿਆ ਜਾ ਸਕਦਾ ਹੈ।














