ਸਪੀਕਰ ਸੰਧਵਾਂ ਵੱਲੋਂ ਤਿੰਨ ਪਿੰਡਾਂ ਵਿੱਚ ਪਾਰਟੀ ਵਰਕਰਾਂ ਨਾਲ ਮੀਟਿੰਗਾਂ

2
ਕੋਟਕਪੂਰਾ 31 ਅਕਤੂਬਰ 2026 AJ DI Awaaj
Punjab Desk :   ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਹਲਕਾ ਦੇ ਪਿੰਡ ਡੱਗੋ ਰੋਮਾਣਾ, ਮਚਾਕੀ ਮੱਲ ਸਿੰਘ ਅਤੇ ਪਿੰਡ ਖਾਰਾ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕਰਕੇ ਪਿੰਡਾਂ ਦੇ ਸਰਵਪੱਖੀ ਵਿਕਾਸ, ਲੋਕਾਂ ਦੀਆਂ ਲੋੜਾਂ ਅਤੇ ਸਥਾਨਕ ਪੱਧਰ ਤੇ ਦਰਪੇਸ਼ ਸਮੱਸਿਆਵਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ।
ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਪਾਰਟੀ ਵਰਕਰਾਂ ਨਾਲ ਗੱਲਬਾਤ ਕਰਦਿਆਂ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਥਿਤੀ ਅਤੇ ਭਵਿੱਖ ਵਿੱਚ ਕਰਵਾਏ ਜਾਣ ਵਾਲੇ ਕੰਮਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਪਿੰਡਾਂ ਦੀਆਂ ਬੁਨਿਆਦੀ ਸਹੂਲਤਾਂ, ਗਲੀਆਂ-ਨਾਲੀਆਂ, ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਸਿਹਤ ਅਤੇ ਹੋਰ ਜਨਤਕ ਸਹੂਲਤਾਂ ਨਾਲ ਸਬੰਧਤ ਮੁੱਦਿਆਂ ਤੇ ਵੀ ਚਰਚਾ ਕੀਤੀ।
ਉਨ੍ਹਾਂ ਕਿਹਾ ਕਿ ਪਿੰਡਾਂ ਦਾ ਵਿਕਾਸ ਲੋਕਾਂ ਦੀਆਂ ਲੋੜਾਂ ਅਤੇ ਉਨ੍ਹਾਂ ਦੇ ਸੁਝਾਵਾਂ ਅਨੁਸਾਰ ਹੋਣਾ ਚਾਹੀਦਾ ਹੈ। ਇਸ ਲਈ ਲੋਕਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸਮਝਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਅਤੇ ਵਿਕਾਸ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਅੱਗੇ ਵਧਾਉਣ ਲਈ ਸਾਂਝੇ ਯਤਨਾਂ ਦੀ ਲੋੜ ਹੈ।
ਸਪੀਕਰ ਸ ਕੁਲਤਾਰ ਸਿੰਘ ਸੰਧਵਾਂ ਨੇ ਵਰਕਰਾਂ ਨੂੰ ਕਿਹਾ ਕਿ ਉਹ ਲੋਕਾਂ ਨਾਲ ਨੇੜਲਾ ਸੰਪਰਕ ਬਣਾਈ ਰੱਖਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਸੁਝਾਵਾਂ ਨੂੰ ਪਹਿਲ ਦੇ ਆਧਾਰ ਤੇ ਸਬੰਧਤ ਪੱਧਰ ਤੱਕ ਪਹੁੰਚਾਉਣ, ਤਾਂ ਜੋ ਲੋਕਾਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਮਿਲ ਸਕੇ ਅਤੇ ਵਿਕਾਸ ਕਾਰਜਾਂ ਵਿੱਚ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਈ ਜਾ ਸਕੇ।
ਇਸ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਤੀਜੀ ਵਾਰ ਉਨ੍ਹਾਂ ‘ਤੇ ਭਰੋਸਾ ਪ੍ਰਗਟਾਉਣ ਲਈ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਪਾਰਟੀ ਵਰਕਰਾਂ, ਸਰਪੰਚਾਂ, ਮੀਡੀਆ ਕਰਮੀਆਂ ਅਤੇ ਹਲਕੇ ਦੇ ਸਮੂਹ ਲੋਕਾਂ ਦਾ ਵੀ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦਾ ਪਿਆਰ ਅਤੇ ਭਰੋਸਾ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਕੀਤੇ ਵਿਕਾਸ ਕਾਰਜਾਂ ਤੋਂ ਇਲਾਵਾ ਰਹਿੰਦੇ ਕੰਮਾਂ ਨੂੰ ਵੀ ਪਹਿਲ ਦੇ ਆਧਾਰ ਤੇ ਪੂਰਾ ਕਰਵਾਇਆ ਜਾਵੇਗਾ। ਉਨ੍ਹਾਂ ਲਈ ਕਿਸੇ ਅਹੁਦੇ ਨਾਲੋਂ ਲੋਕਾਂ ਦੀ ਸੇਵਾ ਕਰਨਾ ਵਧੇਰੇ ਮਹੱਤਵ ਰੱਖਦਾ ਹੈ।
ਮੀਟਿੰਗਾਂ ਦੌਰਾਨ ਪਾਰਟੀ ਵਰਕਰਾਂ ਨੇ ਵੀ ਆਪਣੇ-ਆਪਣੇ ਪਿੰਡਾਂ ਦੇ ਵਿਕਾਸ ਨਾਲ ਸਬੰਧਤ ਸੁਝਾਅ ਅਤੇ ਵਿਚਾਰ ਸਾਂਝੇ ਕੀਤੇ।
ਇਸ ਮੌਕੇ ਸ. ਅਮਰੀਕ ਸਿੰਘ ਸਰਪੰਚ, ਜਗਤਾਰ ਸਿੰਘ ਜੱਗਾ ਸਰਪੰਚ ਖਾਰਾ, ਹਰਜੀਤ ਸਿੰਘ, ਸਰਪੰਚ ਹਰਬੰਸ ਕੌਰ ਪਿੰਡ ਮਚਾਕੀ ਮਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਹਾਜ਼ਰ ਸਨ।