ਸਪੀਕਰ ਸੰਧਵਾਂ ਨੇ ਰਾਮਗੜ੍ਹੀਆਂ ਸੇਵਾ ਸੁਸਾਇਟੀ ਨੂੰ ਧਰਮਸ਼ਾਲਾ ਲਈ 4 ਲੱਖ ਦਾ ਚੈਕ ਕੀਤਾ ਭੇਟ

58

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ,ਫ਼ਰੀਦਕੋਟ

ਕੋਟਕਪੂਰਾ 15 ਜਨਵਰੀ,2025: Aj Di Awaaj

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਸਿੰਘ ਸਭਾ (ਮੁਹੱਲਾ ਰਾਮਗੜ੍ਹੀਆ) ਵਿਖੇ ਸੇਵਾ ਸੁਸਾਇਟੀ ਨੂੰ ਧਰਮਸ਼ਾਲਾ ਲਈ 4 ਲੱਖ ਰੁਪਏ ਦਾ ਚੈੱਕ ਭੇਟ ਕੀਤਾ l ਉਨ੍ਹਾਂ ਕਿਹਾ ਕਿ ਪਿੰਡਾਂ/ਸ਼ਹਿਰਾਂ ਦੇ ਸਾਂਝੇ ਕੰਮਾਂ, ਵਿਕਾਸ ਕਾਰਜਾਂ ਅਤੇ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ਲਈ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਹਲਕੇ ਦੀਆਂ ਲੋੜਾਂ/ਵਿਕਾਸ ਲਈ ਗ੍ਰਾਂਟ ਪੱਖੋਂ ਕਿਸੇ ਕਿਸਮ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਵਲੋਂ ਲਗਾਤਾਰ ਆਪਣੇ ਹਲਕੇ ਲਈ ਆਪਣੇ ਅਖਤਿਆਰੀ ਕੋਟੇ ਦੀ ਗਰਾਂਟ ਨਾਲ ਇਸ ਇਲਾਕੇ ਦੀ ਨੁਹਾਰ ਬਦਲਣ ਲਈ ਕੰਮ ਕੀਤੇ ਜਾ ਰਹੇ ਹਨ।

ਇਸ ਮੌਕੇ ਸਿਮਰਨਜੀਤ ਸਿੰਘ ਕੌਸਲਰ,ਬਾਜ਼ ਸਿੰਘ ਪ੍ਰਧਾਨ , ਜਗਤਾਰ ਸਿੰਘ, ਜ਼ੋਰਾਵਰ ਸਿੰਘ, ਕੁਲਦੀਪ ਸਿੰਘ ਕਲੇਰ, ਗੁਰਦਿਆਲ ਸਿੰਘ ਸ਼ਿੰਦਾ,ਕੁਲਵੀਰ ਸਿੰਘ, ਦੀਪਕ ਖੰਨਾ, ਮੰਨੂ ਸੇਠੀ ਸਮੇਤ ਸਮੂਹ ਰਾਮਗੜ੍ਹੀਆ ਮੁਹੱਲਾ ਨਿਵਾਸੀ ਹਾਜ਼ਰ ਸਨ l