ਜ਼ਿਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ ‘ਤੇ 7 ਜੂਨ ਨੂੰ ਲੱਗਣਗੇ ਸਪੈਸ਼ਲ ਕੈਂਪ

33

ਤਰਨ ਤਾਰਨ, 2 ਜੂਨ 2026 AJ DI Awaaj

Punjab Desk :    ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆ ਦੀ ਸਪੈਸ਼ਲ ਇੰਨਟੈਸਿਵ ਰਵੀਜ਼ਨ-2026, ਜੋ ਮਿਤੀ 25 ਜੂਨ 2026 ਤੋਂ 24 ਜੁਲਾਈ 2026 ਤੱਕ ਚੱਲੇਗੀ, ਵਿੱਚ ਬੀ.ਐਲ.ਓਜ਼ ਘਰੋ-ਘਰੀ ਜਾ ਕੇ ਵੋਟਰ ਦੇ ਫਾਰਮ ਭਰਵਾਉਣਗੇ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਪੈਂਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ  ਵਿੱਚ ਵੋਟਿੰਗ ਮੈਪਿੰਗ ਦਾ ਕੰਮ ਪ੍ਰੀ-ਐਸ.ਆਈ.ਆਰ ਦੌਰਾਨ 93 ਫੀਸਦੀ ਹੋ ਚੁੱਕਾ ਹੈ।

ਉਨ੍ਹਾਂ ਦੱਸਿਆ ਕਿ ਮੈਪਿੰਗ ਦਾ ਕੰਮ ਮੁਕੰਮਲ ਕਰਨ ਲਈ ਮੁੱਖ ਚੋਣ ਅਫਸਰ, ਪੰਜਾਬ ਵੱਲੋਂ ਪ੍ਰਾਪਤ ਹਦਾਇਤ ਅਨੁਸਾਰ ਇਕ ਸਪੈਸ਼ਲ ਕੈਂਪ 7 ਜੂਨ 2026 ਨੂੰ ਲਗਾਇਆ ਜਾ ਰਿਹਾ ਹੈ। ਸਪੈਸ਼ਲ ਕੈਂਪ ਦੌਰਾਨ ਬੀ.ਐਲ.ਓਜ਼ ਆਪਣੇ-ਆਪਣੇ ਸਬੰਧਤ ਪੋਲਿੰਗ ਸਟੇਸ਼ਨ “ਤੇ ਸਵੇਰੇ 10.00 ਵਜੇ ਤੋਂ  ਸ਼ਾਮ 04.00 ਵਜੇ ਬੈਠਣਗੇ ਅਤੇ ਅਨਮੈਪਡ ਵੋਟਰਾਂ ਦੀ ਮੈਪਿੰਗ ਕਰਨਗੇ।

ਉਨ੍ਹਾਂ ਅੱਗੇ ਦੱਸਿਆ ਕਿ ਸਪੈਸ਼ਲ ਇੰਨਟੈਸਿਵ ਰਵੀਜ਼ਨ ਦੇ ਸਬੰਧ ਵਿੱਚ ਜਿਹੜੇ ਵੋਟਰਾਂ ਦੀ ਮੈਪਿੰਗ ਮੌਜੂਦਾ ਵੋਟਰ ਸੂਚੀ ਨਾਲ ਨਹੀ ਹੋਈ ਹੈ, ਉਨ੍ਹਾਂ ਨੂੰ ਮੈਪ ਕਰਨ ਲਈ ਇਹ ਸਪੈਸ਼ਲ ਕੈਂਪ ਲਗਾਇਆ ਜਾਵੇਗਾ। ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਜਿਨ੍ਹਾਂ ਵੱਲੋਂ ਅਜੇ ਤੱਕ ਆਪਣੀ ਵੋਟ ਨੂੰ ਵੋਟਰ ਸੂਚੀ 2003 ਨਾਲ ਮੈਪਿੰਗ ਨਹੀ ਕਰਵਾਈ ਗਈ, ਉਹ ਇਸ ਸਪੈਸ਼ਲ ਕੈਂਪ ਵਿੱਚ ਪਹੁੰਚ ਕੇ ਬੀ.ਐਲ.ਓਜ਼ ਨਾਲ ਸੰਪਰਕ ਕਰਨ ਅਤੇ ਮੈਪਿੰਗ ਦੇ ਕੰਮ ਨੂੰ 100 ਫੀਸਦੀ ਮੁਕੰਮਲ ਕਰਨ ਵਿੱਚ ਸਹਿਯੋਗ ਕਰਨ। ਇਸ ਤੋਂ ਇਲਾਵਾ ਉਨ੍ਹਾਂ ਨੇ ਸਮੂਹ ਰਾਜਨੀਤਿਕ ਪਾਰਟੀ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਆਪਣੇ ਵੱਲੋਂ ਨਿਯੁਕਤ ਬੀ.ਐਲ.ਏਜ਼ ਨੂੰ 7 ਜੂਨ ਨੂੰ ਲੱਗਣ ਵਾਲੇ ਸਪੈਸ਼ਲ ਕੈਂਪਾਂ ਵਿੱਚ ਮੈਪਿੰਗ ਦੇ ਕੰਮ ਵਿੱਚ ਬੀ.ਐਲ.ਓਜ਼ ਦੇ  ਸਹਿਯੋਗ ਲਈ ਜਰੂਰ ਭੇਜਣ।