ਸ੍ਰੀ ਮੁਕਤਸਰ ਸਾਹਿਬ 4 ਸਤੰਬਰ 2026 AJ DI Awaaj
Punjab Desk : ਜਿਲ੍ਹਾ ਚੋਣ ਅਫਸਰ ਸ੍ਰੀ ਅਮਿਤ ਕੁਮਾਰ ਪੰਚਾਲ, ਆਈ.ਏ.ਐੱਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ (SIR-2026) ਦਾ ਮਹੱਤਵਪੂਰਨ ਕੰਮ ਚੱਲ ਰਿਹਾ ਹੈ।
ਜਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਐਸ.ਆਈ.ਆਰ-2026 ਅਧੀਨ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 13 ਅਗਸਤ 2026 ਨੂੰ ਕਰਵਾਈ ਜਾ ਚੁੱਕੀ ਹੈ ਅਤੇ ਇਸ ਅਧੀਨ ਦਾਅਵੇ/ਇਤਰਾਜ 12 ਸਤੰਬਰ 2026 ਤੱਕ ਪ੍ਰਾਪਤ ਕੀਤੇ ਜਾਣੇ ਹਨ।
ਵੋਟਰਾਂ ਦੀ ਸਹੂਲਤ ਲਈ ਮੁੱਖ ਚੋਣ ਅਫਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ 760 ਪੋਲਿੰਗ ਬੂਥਾਂ ਤੇ ਬੂਥ ਲੈਵਲ ਅਫਸਰਾਂ ਵੱਲੋਂ 06 ਸਤੰਬਰ 2026, ਦਿਨ ਐਤਵਾਰ ਨੂੰ ਸਵੇਰੇ 10:00 ਵਜੇ ਤੋਂ ਸ਼ਾਮ 04:00 ਵਜੇ ਤੱਕ ਸਪੈਸ਼ਲ ਕੈਂਪ ਲਗਾਏ ਜਾਣਗੇ। ਇਹਨਾਂ ਕੈਂਪਾਂ ਵਿੱਚ ਬੂਥ ਲੈਵਲ ਅਫਸਰਾਂ ਵੱਲੋਂ ਆਪਣੇ ਪੋਲਿੰਗ ਬੂਥ ਤੇ ਬੈਠ ਕੇ ਲੋਕਾਂ ਪਾਸੋਂ ਨਵੀਂ ਵੋਟ ਰਜਿਸਟ੍ਰੇਸ਼ਨ ਲਈ ਫਾਰਮ ਨੰ.6, ਵੋਟ ਵਿੱਚ ਕਿਸੇ ਕਿਸਮ ਦੀ ਦਰੁੱਸਤੀ ਲਈ ਫਾਰਮ ਨੰ.8 ਅਤੇ ਵੋਟਰ ਸੂਚੀ ਦੀ ਸੁਧਾਈ ਨਾਲ ਸਬੰਧਤ ਹੋਰ ਫਾਰਮ ਭਰਵਾਏ ਜਾਣਗੇ। ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ 06 ਸਤੰਬਰ 2026, ਦਿਨ ਐਤਵਾਰ ਨੂੰ ਪੋਲਿੰਗ ਬੂਥਾਂ ਤੇ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।



















