14 ਦਸੰਬਰ ਨੂੰ ਵਰਕਰਾਂ ਨੂੰ ਵੋਟ ਪਾਉਣ ਲਈ ਵਿਸ਼ੇਸ਼ ਛੂਟ

38

ਮਾਲੇਰਕੋਟਲਾ, 12 ਦਸੰਬਰ 2025 AJ DI Awaaj

Punjab Desk : ਪੰਜਾਬ ਰਾਜ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ–2025 ਮਿਤੀ 14 ਦਸੰਬਰ 2025 ਨੂੰ ਕਰਵਾਈਆਂ ਜਾ ਰਹੀਆਂ ਹਨ। ਹਰੇਕ ਯੋਗ ਵੋਟਰ ਨੂੰ ਆਪਣੇ ਵੋਟ ਦੇ ਹੱਕ ਦੀ ਵਰਤੋਂ ਦਾ ਮੌਕਾ ਦੇਣ ਲਈ ਪੰਜਾਬ ਸਰਕਾਰ ਦੇ ਕਿਰਤ ਵਿਭਾਗ ਵੱਲੋਂ ਜਾਰੀ ਹੁਕਮਾਂ ਅਧੀਨ ਫੈਕਟਰੀਆਂ, ਦੁਕਾਨਾਂ ਅਤੇ ਕਮਰਸ਼ੀਅਲ ਅਦਾਰਿਆਂ ਆਦਿ ਵਿੱਚ ਕੰਮ ਕਰ ਰਹੇ ਵਰਕਰਾਂ ਨੂੰ ਵੋਟ ਪਾਉਣ ਲਈ ਡਿਊਟੀ ਤੋਂ ਵਿਸ਼ੇਸ ਛੂਟ (Exemption) ਦਿੱਤੀ ਗਈ ਹੈ  ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਮਾਲੇਰਕੋਟਲਾ  ਵਿਰਾਜ ਸ਼ਿਆਮਕਰਨ ਤਿੜਕੇ, ਵੱਲੋਂ ਉਕਤ ਹੁਕਮਾਂ ਨੂੰ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਇੰਨ-ਬਿੰਨ ਲਾਗੂ ਕੀਤਾ ਗਿਆ ਹੈ । ਫੈਕਟਰੀਆਂ, ਦੁਕਾਨਾਂ ਅਤੇ ਕਮਰਸ਼ੀਅਲ ਅਦਾਰਿਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਚੋਣ ਵਾਲੇ ਦਿਨ ਵਰਕਰਾਂ ਨੂੰ ਵੋਟ ਪਾਉਣ ਲਈ ਲੋੜੀਂਦੀ ਛੂਟ ਦਿੱਤੀ ਜਾਵੇ ।