ਸੁਪਰੀਮ ਕੋਰਟ ’ਚ ਪੈਂਡਿੰਗ ਮਾਮਲਿਆਂ ਦੇ ਨਿਪਟਾਰੇ ਲਈ ਵਿਸ਼ੇਸ ਲੋਕ ਅਦਾਲਤ

59

ਬਰਮਾਲਾ, 19 ਮਈ 2026 AJ DI Awaaj

Punjab Desk :    ਮਾਨਯੋਗ ਸੁਪਰੀਮ ਕੋਰਟ ਵੱਲੋਂ 21 ਅਪ੍ਰੈਲ 2026 ਤੋਂ ‘ਸਮਾਧਾਨ ਸਮਾਰੋਹ’ ਸ਼ੁਰੂ ਕੀਤਾ ਹੈ, ਜਿਸ ਦੇ ਤਹਿਤ 21, 22 ਤੇ 23 ਅਗਸਤ 2026 ਨੂੰ ਮਾਨਯੋਗ ਸੁਪਰੀਮ ਕੋਰਟ ਆਫ਼ ਇੰਡੀਆ ਵਿਚ ਇੱਕ ਵਿਸ਼ੇਸ ਲੋਕ ਅਦਾਲਤ ਲਾਈ ਜਾ ਰਹੀ ਹੈ।   ਇਸ ਸਬੰਧ ਵਿਚ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੇ ਦਿਸ਼ਾ- ਨਿਰਦੇਸ਼ਾ ਤਹਿਤ ਮਾਨਯੋਗ ਸੁਪਰੀਮ ਕੋਰਟ ਵਿਚ ਪੈਡਿੰਗ ਮਾਮਲਿਆਂ ਨੂੰ ਆਪਸੀ ਸਹਿਮਤੀ ਅਤੇ ਸਮਝੌਤੇ ਰਾਹੀਂ ਨਿਪਟਾਉਣ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆਂ ਨੂੰ ਪ੍ਰੀ-ਲੋਕ ਅਦਾਲਤਾਂ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।
ਜਾਣਕਾਰੀ ਦਿੰਦਿਆ ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮਦਨ ਲਾਲ ਨੇ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਆਫ਼ ਇੰਡੀਆ ਅਤੇ ਮੁੱਖ ਦਫ਼ਤਰ ਐੱਸ.ਏ.ਐੱਸ ਨਗਰ ਦੇ ਰਾਹੀਂ ਪ੍ਰਾਪਤ ਹੋਏ ਕੇਸਾਂ ਦੀ ਸੂਚੀ ਦੇ ਆਧਾਰ ‘ਤੇ ਸਬੰਧਿਤ ਧਿਰਾਂ ਨੂੰ ਸੰਮਨ ਜਾਰੀ ਕੀਤੇ ਗਏ ਹਨ। ਇਨ੍ਹਾਂ ਮਾਮਲਿਆਂ ਦੇ ਹੱਲ ਲਈ ਜ਼ਿਲ੍ਹਾ ਪੱਧਰ ‘ਤੇ ਪ੍ਰੀ-ਲੋਕ ਅਦਾਲਤਾਂ ਲਾਈਆਂ ਜਾ ਰਹੀਆਂ ਹਨ। ਇਹ ਪ੍ਰੀ-ਲੋਕ ਅਦਾਲਤਾਂ ਜ਼ਿਲ੍ਹਾ ਤੇ ਸੈਸ਼ਨ ਜੱਜ ਮੈਡਮ ਅੰਸ਼ੁਲ ਬੇਰੀ ਜੀ ਦੀ ਪ੍ਰਾਧਾਨਗੀ ਹੇਠ ਲਗਾਈਆਂ ਜਾਣਗੀਆਂ। ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਅਥਾਰਟੀ ਵੱਲੋਂ 31 ਮਈ 2026 ਤੱਕ ਲਗਾਤਾਰ ਪ੍ਰੀ-ਲੋਕ ਅਦਾਲਤਾਂ ਲਗਾਈਆਂ ਜਾਣਗੀਆਂ। ਇਨ੍ਹਾਂ ਅਦਾਲਤਾਂ ਵਿੱਚ ਜੇਕਰ ਦੋਵੇਂ ਧਿਰਾਂ ਸਮਝੌਤੇ
ਲਈ ਸਹਿਮਤ ਹੋ ਜਾਂਦੀਆਂ ਹਨ, ਤਾਂ ਓਹਨਾਂ ਦੀ ਰਿਪੋਰਟ ਐੱਸ.ਏ.ਐੱਸ ਨਗਰ ਨੂੰ ਭੇਜੀ ਜਾਵੇਗੀ ਤਾਂ ਜੋ 21, 22 ਅਤੇ 23 ਅਗਸਤ, 2026 ਨੂੰ ਮਾਨੋਯਗ ਸੁਪਰੀਮ ਕੋਰਟ ਵਿੱਚ ਹੋਣ ਵਾਲੀ ਵਿਸ਼ੇਸ ਲੋਕ ਅਦਾਲਤ ਵਿੱਚ ਮਾਮਲਿਆਂ ਦਾ ਅੰਤਿਮ ਨਿਪਟਾਰਾ ਕੀਤਾ ਜਾ ਸਕੇ।
ਸਕੱਤਰ ਸ੍ਰੀ ਮਦਨ ਲਾਲ ਜੀ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜਿਨ੍ਹਾ ਦੇ ਕੇਸ ਸੁਪਰੀਮ ਕੋਰਟ ਵਿਚ ਪੈਂਡਿੰਗ ਹਨ ਅਤੇ ਜੋ ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ ਹਨ, ਉਹ ਪ੍ਰੀ-ਲੋਕ ਅਦਾਲਤਾਂ ਵਿੱਚ ਆਪਣੇ ਕੇਸਾਂ ਦੀ ਸੁਣਵਾਈ ਕਰਵਾ ਕੇ ਵੱਧ ਤੋਂ ਵੱਧ ਲਾਭ ਉਠਾਉਣ।