ਫਰੀਦਕੋਟ 21 ਨਵੰਬਰ 2026 AJ DI Awaaj
Punjab Desk : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ, ਫ਼ਰੀਦਕੋਟ ਸ੍ਰੀ ਰਾਹੁਲ ਚਾਬਾ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਅਤੇ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਯੋਗਤਾ ਮਿਤੀ 01.01.2027 ਦੇ ਆਧਾਰ ’ਤੇ ਵਿਸ਼ੇਸ਼ ਸਰਸਰੀ ਸੁਧਾਈ ਦੀ ਪ੍ਰਕਿਰਿਆ ਚੱਲ ਰਹੀ ਹੈ। ਸ਼ਡਿਊਲ ਅਨੁਸਾਰ ਮਿਤੀ 12.11.2026 ਨੂੰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕੀਤੀ ਗਈ। ਇਸ ਉਪਰੰਤ ਮਿਤੀ 12.11.2026 ਤੋਂ ਦਾਅਵੇ ਤੇ ਇਤਰਾਜ਼ ਪ੍ਰਾਪਤ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਇਹ ਦਾਅਵੇ ਤੇ ਇਤਰਾਜ਼ ਮਿਤੀ 11.12.2026 ਤੱਕ ਪ੍ਰਾਪਤ ਕੀਤੇ ਜਾਣਗੇ ਅਤੇ ਮਿਤੀ 28.12.2026 ਤੱਕ ਇਹਨਾਂ ਦਾ ਨਿਪਟਾਰਾ ਕੀਤਾ ਜਾਵੇਗਾ। ਇਹ ਦਾਅਵੇ ਤੇ ਇਤਰਾਜ਼ ਵਿਧਾਨ ਸਭਾ ਚੋਣ ਹਲਕੇ ਦੇ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਵੱਲੋਂ ਵੋਟਰਾਂ/ਨਾਗਰਿਕਾਂ/ਰਾਜਨੀਤਿਕ ਪਾਰਟੀਆਂ ਪਾਸੋਂ ਪ੍ਰਾਪਤ ਕੀਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਚੋਣ ਪ੍ਰਕਿਰਿਆ ਦੇ ਹਰੇਕ ਸਟੈੱਪ ’ਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਸ਼ਾਮਿਲ ਕੀਤਾ ਜਾਵੇ ਤਾਂ ਜੋ ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਇਹਨਾਂ ਹਦਾਇਤਾਂ ਤਹਿਤ ਮਿਤੀ 12.11.2026 ਤੋਂ ਮਿਤੀ 19.11.2026 ਤੱਕ ਦੇ ਪ੍ਰਾਪਤ ਹੋਏ ਦਾਅਵੇ ਤੇ ਇਤਰਾਜ਼ਾਂ ਦੇ ਫਾਰਮ ਨੰ. 09, 10, 11, 11-ਏ ਅਤੇ 11-ਬੀ ਦੀਆਂ ਲਿਸਟਾਂ ਮਿਤੀ 20.11.2026 ਨੂੰ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਆਪਣੇ-ਆਪਣੇ ਵਿਧਾਨ ਸਭਾ ਚੋਣ ਹਲਕੇ ਵਿੱਚ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਪ੍ਰਦਾਨ ਕੀਤੀਆਂ ਗਈਆਂ।
ਇਸੇ ਤਰ੍ਹਾਂ ਹੀ ਮਿਤੀ 11.12.2026 ਤੱਕ ਪ੍ਰਾਪਤ ਹੋਣ ਵਾਲੇ ਸਮੂਹ ਦਾਅਵੇ ਤੇ ਇਤਰਾਜ਼ਾਂ ਦੀਆਂ ਲਿਸਟਾਂ ਰਾਜਨੀਤਿਕ ਪਾਰਟੀਆਂ ਨੂੰ ਸਪਲਾਈ ਕੀਤੀਆਂ ਜਾਣਗੀਆਂ। ਵੋਟਰ/ਨਾਗਰਿਕ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ/ਸੁਝਾਅ/ਸ਼ਿਕਾਇਤ ਲਈ ਟੋਲ ਫ੍ਰੀ ਨੰਬਰ 1950 ਤੇ ਸੰਪਰਕ ਕਰ ਸਕਦੇ ਹਨ ਜਾਂ ਦਫ਼ਤਰ ਜ਼ਿਲ੍ਹਾ ਚੋਣ ਅਫ਼ਸਰ, ਫਰੀਦਕੋਟ ਜਾਂ ਆਪਣੇ ਵਿਧਾਨ ਸਭਾ ਚੋਣ ਹਲਕੇ ਦੇ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਵਿਖੇ ਪਹੁੰਚ ਸਕਦੇ ਹਨ।



















