ਜ਼ਿਲ੍ਹਾ ਯੂਥ ਅਫਸਰ ਜਸਲੀਨ ਕੌਰ ਦੀ ਅਗਵਾਈ ਹੇਠ ਸਰਕਾਰੀ ਸਕੀਮਾਂ ਬਾਰੇ ਵਿਸ਼ੇਸ਼ ਵਰਕਸ਼ਾਪ

7

ਤਰਨ ਤਾਰਨ, 31 ਜੁਲਾਈ 2025 AJ DI Awaaj

Punjab Desk : ਮਾਈ ਯੁਵਾ ਭਾਰਤ ਸਰਕਾਰ ਦੇ ਜ਼ਿਲ੍ਹਾ ਯੂਥ ਅਫਸਰ ਮੈਡਮ ਜਸਲੀਨ ਕੌਰ ਦੀ ਅਗਵਾਈ ਹੇਠ ਆਈ ਟੀ ਭਗਵਾਨਪੁਰਾ ਅਲਗੋ ਕੋਠੀ ਵਿਖੇ ਸਰਕਾਰੀ ਸਕੀਮਾਂ ਦੀ ਜਾਣਕਾਰੀ ਦੇਣ ਲਈ ਵਿਸ਼ੇਸ਼ ਵਰਕਸ਼ਾਪ ਲਗਾਈ ਗਈ।
ਇਸ ਮੌਕੇ ਆਈਟੀ ਕਾਲਜ ਦੇ ਚੇਅਰਮੈਨ ਸਰਦਾਰ ਇੰਦਰਜੀਤ ਸਿੰਘ ਸੰਧੂ ਵੱਲੋਂ ਉਹਨਾਂ ਦਾ ਸਵਾਗਤ ਕੀਤਾ ਗਿਆ।
ਵਰਕਸ਼ਾਪ ਦੌਰਾਨ ਰਿਸੋਰਸ ਪਰਸਨ ਵਜੋਂ ਸਿਵਲ ਹਸਪਤਾਲ ਤਰਨ ਤਾਰਨ ਤੋਂ ਜ਼ਿਲ੍ਹਾ ਕੋਆਰਡੀਨੇਟਰ ਵਰੁਣ ਸੂਦ ਨੇ ਆਯੂਸ਼ਮਾਨ ਭਾਰਤ ਸਕੀਮ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਬਾਬਾ ਦਾਰਾ ਮਲ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਸੰਦੀਪ ਮਸੀਹ ਨੇ ਸਵੱਛ ਭਾਰਤ ਅਭਿਆਨ ਦੀ ਜਾਣਕਾਰੀ ਸਾਂਝੀ ਕੀਤੀ।
ਇਸ ਮੌਕੇ ‘ਤੇ ਮੈਡਮ ਰਜਨੀਸ਼ ਬਾਲਾ ਨੇ ਜਲ ਜੀਵਨ ਮਿਸ਼ਨ ਆਪਣੇ ਵਿਚਾਰ ਪੇਸ਼ ਕੀਤੇ।

ਇਸ ਮੌਕੇ ਜਿਲਾ ਯੂਥ ਅਫਸਰ ਤਰਨ ਤਾਰਨ ਜਸਲੀਨ ਕੌਰ ਨੇ ਸਰਕਾਰ ਦੀਆਂ ਵੱਖ ਵੱਖ ਸਕੀਮਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਅਤੇ ਸਰਕਾਰ ਦੇ ਇਸ ਕਾਰਜਸ਼ੀਲ ਪ੍ਰੋਗਰਾਮ ਦੀ ਪ੍ਰਸੰਸਾ ਕੀਤੀ, ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਸਰਕਾਰ ਦੀਆਂ ਸਰਕਾਰੀ ਸਕੀਮਾਂ ਦਾ ਲਾਭ ਲਿਆ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਜੇਕਰ ਕਿਸੇ ਨੂੰ ਕੋਈ ਮੁਸ਼ਕਿਲ ਪਰੇਸ਼ਾਨੀ ਆਉਂਦੀ ਹੈ ਤਾਂ ਸਬੰਧਤ ਵਿਭਾਗ ਨਾਲ ਤਾਲਮੇਲ ਕੀਤਾ ਜਾਵੇ। ਅੰਤ ਵਿੱਚ ਮੈਡਮ ਜਸਲੀਨ ਕੌਰ ਨੇ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਵੀ ਕੀਤਾ।
ਇਸ ਮੌਕੇ ਸ੍ਰ. ਦਲਵੀਰ ਸਿੰਘ ਅਲਗੋ, ਪ੍ਰਿੰਸੀਪਲ ਮੈਡਮ ਰਣਜੀਤ ਕੌਰ ਮੈਡਮ ਰਾਜਵੀਰ ਕੌਰ ਮੈਡਮ ਸੋਨਾਲੀ ਚੋਪੜਾ ਮੈਡਮ ਪਵਨ ਮੈਡਮ ਬਲਜਿੰਦਰ ਮੈਡਮ ਹਰਜਿੰਦਰ ਕੋਰ, ਬੱਲੀ ਸਿੰਘ, ਪ੍ਰਭ ਸਿੰਘ  ਅਤੇ ਸਮੂਹ ਕਾਲਜ ਦੇ ਵਿਦਿਆਰਥੀ ਹਾਜ਼ਰ ਸਨ।
ਪ੍ਰੋਗਰਾਮ ਦਾ ਸਮਾਪਨ ਜ਼ਿਲ੍ਹਾ ਯੁਵਾ ਅਧਿਕਾਰੀ ਮੈਡਮ ਜਸਲੀਨ ਕੌਰ ਅਤੇ ਹੋਰ ਮਹਿਮਾਨਾਂ ਅਤੇ ਪਤਵੰਤਿਆਂ ਦੁਆਰਾ “ਇੱਕ ਪੇਡ ਮਾਂ ਕੇ ਨਾਮ” ਮੁਹਿੰਮ ਤਹਿਤ ਕਾਲਜ ਵਿੱਚ ਪੌਦੇ ਲਗਾ ਕੇ ਕੀਤਾ ਗਿਆ।