ਬਰਨਾਲਾ/ਮਹਿਲ ਕਲਾਂ, 9 ਸਤੰਬਰ 2026 AJ DI Awaaj
Punjab Desk : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4’ ਤਹਿਤ ਬਲਾਕ ਮਹਿਲ ਕਲਾਂ ਵਿਖੇ ਮਿਤੀ 07 ਅਤੇ 08 ਸਤੰਬਰ ਨੂੰ ਵੱਖ-ਵੱਖ ਖੇਡ ਮੁਕਾਬਲੇ ਸਫਲਤਾਪੂਰਵਕ ਕਰਵਾਏ ਗਏ।
ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਰੁਪੇਸ਼ ਕੁਮਾਰ ਬੇਗੜਾ ਨੇ ਦੱਸਿਆ ਕਿ ਇਹਨਾਂ ਬਲਾਕ ਪੱਧਰੀ ਖੇਡਾਂ ਵਿੱਚ ਖਿਡਾਰੀਆਂ ਅੰਦਰ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਕੁੱਲ 735 ਖਿਡਾਰੀਆਂ ਨੇ ਵੱਖ-ਵੱਖ ਖੇਡਾਂ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਐਥਲੈਟਿਕਸ ਵਿੱਚ 200, ਫੁੱਟਬਾਲ ਵਿੱਚ 228, ਖੋ-ਖੋ ਵਿੱਚ 142, ਵਾਲੀਬਾਲ ਵਿੱਚ 51 ਅਤੇ ਕਬੱਡੀ ਵਿੱਚ 114 ਖਿਡਾਰੀਆਂ ਨੇ ਭਾਗ ਲੈ ਕੇ ਖੇਡਾਂ ਦਾ ਆਨੰਦ ਮਾਣਿਆ।
ਐਥਲੈਟਿਕਸ ਦੇ ਅੰਡਰ-17 ਲੜਕਿਆਂ ਦੀ 100 ਮੀਟਰ ਦੌੜ ਵਿੱਚ ਦਿਲਪ੍ਰੀਤ ਢਿੱਲੋਂ ਨੇ ਪਹਿਲਾ, ਰੋਹਣਬੀਰ ਸਿੰਘ ਨੇ ਦੂਜਾ ਅਤੇ ਏਕਮਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ।
ਉਨ੍ਹਾਂ ਦੱਸਿਆ ਕਿ ਫੁੱਟਬਾਲ ਮੁਕਾਬਲਿਆਂ ਦੇ ਬਲਾਕ ਮਹਿਲ ਕਲਾਂ ਦੇ ਅੰਡਰ-14 (ਲੜਕੇ) ਪਹਿਲਾ ਸਥਾਨ ਕਲੱਬ ਕਲਾਲ ਮਾਜਰਾ, ਦੂਜਾ ਸਥਾਨ ਸਰਕਾਰੀ ਹਾਈ ਸਕੂਲ ਸਹਿਜੜਾ, ਤੀਜਾ ਸਥਾਨ ਸਰਕਾਰੀ ਹਾਈ ਸਕੂਲ ਪੰਡੋਰੀ ਦੀ ਟੀਮ ਨੇ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-17 ਵਿੱਚ ਪਹਿਲਾ ਸਥਾਨ ਕਲੱਬ ਮਹਿਲ ਕਲਾਂ, ਦੂਜਾ ਸਥਾਨ ਪਿੰਡ ਸਹਿਜੜਾ, ਤੀਜਾ ਸਥਾਨ ਪਿੰਡ ਧਨੇਰ ਦੀ ਟੀਮ ਨੇ ਹਾਸਲ ਕੀਤਾ। ਇਸ ਤੋਂ ਇਲਾਵਾ ਅੰਡਰ-21 ਵਿੱਚ ਪਹਿਲਾ ਸਥਾਨ ਕਲੱਬ ਮਹਿਲ ਕਲਾਂ, ਦੂਜਾ ਸਥਾਨ ਕਲੱਬ ਕਲਾਲ ਮਾਜਰਾ ਦੀ ਟੀਮ ਨੇ ਹਾਸਲ ਕੀਤਾ।
ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਰੁਪੇਸ਼ ਕੁਮਾਰ ਬੇਗੜਾ ਨੇ ਜੇਤੂ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਇਹਨਾਂ ਖਿਡਾਰੀਆਂ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਬਲਾਕ ਮਹਿਲ ਕਲਾਂ ਅਤੇ ਜ਼ਿਲ੍ਹਾ ਬਰਨਾਲਾ ਦਾ ਨਾਮ ਰੌਸ਼ਨ ਕੀਤਾ ਹੈ। ਓਹਨਾਂ ਕਿਹਾ ਕਿ ਹੁਣ ਇਹ ਖਿਡਾਰੀ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਹਿੱਸਾ ਲੈਣਗੇ।



















