August 17,2026 Aj Di Awaaj
Punjab Desk: ਪੰਜਾਬ ਦੀ ਸੜਕ ਸੁਰੱਖਿਆ ਫ਼ੋਰਸ (SSF) ਸੜਕ ਹਾਦਸਿਆਂ ਦੌਰਾਨ ਔਸਤਨ ਮਹਿਜ਼ 5 ਮਿੰਟ 20 ਸਕਿੰਟ ਦੇ ਰਿਕਾਰਡ ਰਿਸਪਾਂਸ ਟਾਈਮ ਨਾਲ ਮੌਕੇ ’ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਤੁਰੰਤ ਮੁੱਢਲੀ ਸਹਾਇਤਾ ਮੁਹੱਈਆ ਕਰਵਾ ਰਹੀ ਹੈ।
SSF ਦੀ ਤੇਜ਼ ਅਤੇ ਪ੍ਰਭਾਵਸ਼ਾਲੀ ਕਾਰਵਾਈ ਨਾਲ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਦੀ ਦਰ ਵਿੱਚ 50 ਫ਼ੀਸਦ ਤੱਕ ਕਮੀ ਆਈ ਹੈ। ਹਾਦਸਿਆਂ ਤੋਂ ਬਾਅਦ ਤੁਰੰਤ ਮੈਡੀਕਲ ਸਹਾਇਤਾ ਮਿਲਣ ਨਾਲ ਕਈ ਕੀਮਤੀ ਜਾਨਾਂ ਬਚਾਉਣ ਵਿੱਚ ਮਦਦ ਮਿਲ ਰਹੀ ਹੈ।
ਪੰਜਾਬ ਦੀ ਇਹ ਪਹਿਲਕਦਮੀ ਸੜਕ ਸੁਰੱਖਿਆ ਦੇ ਖੇਤਰ ਵਿੱਚ ਇੱਕ ਅਹਿਮ ਮਿਸਾਲ ਬਣ ਰਹੀ ਹੈ ਅਤੇ ਹੋਰਨਾਂ ਸੂਬਿਆਂ ਲਈ ਵੀ ਪ੍ਰੇਰਣਾ ਦਾ ਸਰੋਤ ਬਣ ਰਹੀ ਹੈ।
















