ਰਾਜ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ ਅਤੇ ਵਧੀਕ ਮੁੱਖ ਸਕੱਤਰ ਡੀ ਕੇ ਤਿਵਾੜੀ ਵੱਲੋਂ ਹਰਪ੍ਰੀਤ ਸੰਧੂ ਨੂੰ ਮਿਲੇ ਸਨਮਾਨ ਲਈ ਉਨ੍ਹਾਂ ਦੀ ਭਰਵੀਂ ਸ਼ਲਾਘਾ

22
ਰਾਜ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ ਅਤੇ ਵਧੀਕ ਮੁੱਖ ਸਕੱਤਰ ਡੀ ਕੇ ਤਿਵਾੜੀ ਵੱਲੋਂ ਹਰਪ੍ਰੀਤ ਸੰਧੂ ਨੂੰ ਮਿਲੇ ਸਨਮਾਨ ਲਈ ਉਨ੍ਹਾਂ ਦੀ ਭਰਵੀਂ ਸ਼ਲਾਘਾ


ਚੰਡੀਗੜ੍ਹ, 04 ਦਸੰਬਰ 2025 Aj Di Awaaj 

Punjab Desk:  26 ਨਵੰਬਰ, 2025 ਨੂੰ ਨਵੀਂ ਦਿੱਲੀ ਵਿੱਚ ਸੰਵਿਧਾਨ ਦਿਵਸ ਸਮਾਗਮ ਮੌਕੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਿਤਾਬ ਦੇ ਲੇਖਣ ਲਈ ਭਾਰਤ ਦੇ ਮਾਣਯੋਗ ਚੀਫ਼ ਜਸਟਿਸ ਵੱਲੋਂ ਰਾਜ ਸੂਚਨਾ ਕਮਿਸ਼ਨਰ ਪੰਜਾਬ ਸ੍ਰੀ ਹਰਪ੍ਰੀਤ ਸੰਧੂ ਨੂੰ ਸਨਮਾਨ ਪੱਤਰ ਦਿੱਤਾ ਗਿਆ ਸੀ, ਜਿਸ ਲਈ ਮੁੱਖ ਸੂਚਨਾ ਕਮਿਸ਼ਨਰ ਸ੍ਰੀ ਇੰਦਰਪਾਲ ਸਿੰਘ ਧੰਨਾ ਅਤੇ ਪ੍ਰਸ਼ਾਸਕੀ ਸੁਧਾਰ ਦੇ ਵਧੀਕ ਮੁੱਖ ਸਕੱਤਰ ਸ੍ਰੀ ਡੀ.ਕੇ. ਤਿਵਾੜੀ (ਆਈ.ਏ.ਐਸ.) ਨੇ ਉਨ੍ਹਾਂ ਦੀ ਭਰਵੀਂ ਸ਼ਲਾਘਾ ਕੀਤੀ ਹੈ।

ਸ੍ਰੀ ਧੰਨਾ ਨੇ ਕਿਹਾ ਕਿ ਸ. ਹਰਪ੍ਰੀਤ ਸੰਧੂ ਦੀ ਇਹ ਅਹਿਮ ਪ੍ਰਾਪਤੀ ਹੈ ਅਤੇ ਇਹ ਪੰਜਾਬ ਰਾਜ ਸੂਚਨਾ ਕਮਿਸ਼ਨ ਲਈ ਵੱਡੇ ਮਾਣ ਵਾਲੀ ਗੱਲ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ. ਸੰਧੂ ਵੱਲੋਂ ਪੰਜਾਬ ਦੇ ਅਮੀਰ ਸਿੱਖ ਵਿਰਸੇ ਅਤੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਗਏ ਅਣਥੱਕ ਯਤਨ ਸ਼ਲਾਘਾਯੋਗ ਹਨ।

ਫੋਟੋ ਕੈਪਸ਼ਨ: ਮੁੱਖ ਸੂਚਨਾ ਕਮਿਸ਼ਨਰ ਪੰਜਾਬ ਇੰਦਰਪਾਲ ਸਿੰਘ ਧੰਨਾ ਅਤੇ ਵਧੀਕ ਮੁੱਖ ਸਕੱਤਰ  ਪ੍ਰਸ਼ਾਸਕੀ ਸੁਧਾਰ ਡੀ.ਕੇ. ਤਿਵਾੜੀ (ਆਈ.ਏ.ਐਸ.) ਨਾਲ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ।